ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਬੋਲਿਆ ਅਮਰੀਕਾ, ਕਿਹਾ- ਨਿਰਪੱਖ ਕਾਨੂੰਨੀ ਪ੍ਰਕਿਰਿਆ ਦੀ ਕਰਦੇ ਹਾਂ ਉਮੀਦ

03/26/2024 11:37:32 PM

ਵਾਸ਼ਿੰਗਟਨ - ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਮਰੀਕਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਰੀਕਾ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਕਿਹਾ ਕਿ ਉਹ ਨਿਰਪੱਖ ਕਾਨੂੰਨੀ ਪ੍ਰਕਿਰਿਆ ਦੀ ਉਮੀਦ ਕਰਦਾ ਹੈ।

ਇਹ ਵੀ ਪੜ੍ਹੋ- ਰਾਮਨਗਰੀ ਅਯੁੱਧਿਆ 'ਚ ਵੱਡਾ ਹਾਦਸਾ, ਡਿਊਟੀ 'ਤੇ ਤਾਇਨਾਤ PAC ਕਮਾਂਡਰ ਨੂੰ ਲੱਗੀ ਗੋਲੀ

ਅਮਰੀਕੀ ਬੁਲਾਰੇ ਨੇ ਮੰਗਲਵਾਰ ਕਿਹਾ ਕਿ ਅਸੀਂ ਭਾਰਤੀ ਵਿਰੋਧੀ ਧਿਰ ਦੇ ਨੇਤਾ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਨਿਰਪੱਖ, ਪਾਰਦਰਸ਼ੀ ਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਦੇ ਹਾਂ। ਅਮਰੀਕਾ ਕੇਜਰੀਵਾਲ ਦੀ ਗ੍ਰਿਫਤਾਰੀ ਦੀਆਂ ਰਿਪੋਰਟਾਂ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ।

ਬੁਲਾਰੇ ਨੇ ਇਹ ਗੱਲ ਉਸ ਮਾਮਲੇ ’ਤੇ ਪੁੱਛੇ ਸਵਾਲ ਦੇ ਜਵਾਬ ’ਚ ਕਹੀ, ਜਿਸ ’ਚ ਗ੍ਰਿਫ਼ਤਾਰੀ ਸੰਬੰਧੀ ਜਰਮਨੀ ਸਰਕਾਰ ਦੀਆਂ ਟਿੱਪਣੀਆਂ ’ਤੇ ਭਾਰਤ ਨੇ ਉਸ ਦੇ ਰਾਜਦੂਤ ਨੂੰ ਤਲਬ ਕੀਤਾ ਸੀ।

ਇਹ ਵੀ ਪੜ੍ਹੋ- ਜਲਦ ਭਾਰਤ 'ਚ ਆ ਰਿਹੈ OnePlus ਦਾ ਇਹ ਦਮਦਾਰ ਪ੍ਰੋਸੈਸਰ ਵਾਲਾ ਸਮਾਰਟਫੋਨ, ਜਾਣੋ ਕਦੋਂ ਹੋ ਰਿਹੈ ਲਾਂਚ

ਪਿਛਲੇ ਹਫਤੇ ਜਦੋਂ ਜਰਮਨੀ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਕੋਲੋਂ ਇਹ ਪੁਛਿਆ ਗਿਆ ਸੀ ਕਿ ਕੀ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਸਿਆਸੀ ਪੱਖੋਂ ਪ੍ਰੇਰਿਤ ਹੈ ਤਾਂ ਬੁਲਾਰੇ ਸੇਬੇਸਟੀਅਨ ਫਿਸ਼ਰ ਨੇ ਕਿਹਾ ਸੀ ਕਿ ਕੇਜਰੀਵਾਲ ਨਿਰਪੱਖ ਸੁਣਵਾਈ ਦੇ ਹੱਕਦਾਰ ਹਨ। ਉਹ ਬਿਨਾਂ ਕਿਸੇ ਰੁਕਾਵਟ ਦੇ ਸਾਰੇ ਉਪਲਬਧ ਕਾਨੂੰਨੀ ਤਰੀਕਿਆਂ ਦੀ ਵਰਤੋਂ ਕਰਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Inder Prajapati

Content Editor

Related News