'ਪਹਿਲਗਾਮ ਹਮਲੇ ਦੇ ਅੱਤਵਾਦੀਆਂ ਨੂੰ ਫੜਨ 'ਚ ਅਮਰੀਕਾ ਕਰੇਗਾ ਭਾਰਤ ਦੀ ਮਦਦ'
Friday, Apr 25, 2025 - 07:36 PM (IST)

ਨੈਸ਼ਨਲ ਡੈਸਕ- ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵੀ ਸਮਰਥਨ ਮਿਲ ਰਿਹਾ ਹੈ। ਇਸ ਕ੍ਰਮ ਵਿੱਚ ਅਮਰੀਕਾ ਨੇ ਇੱਕ ਵੱਡਾ ਐਲਾਨ ਕੀਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਉਹ ਪਹਿਲਗਾਮ ਹਮਲੇ ਦੇ ਅੱਤਵਾਦੀਆਂ ਨੂੰ ਫੜਨ ਵਿੱਚ ਭਾਰਤ ਦੀ ਮਦਦ ਕਰੇਗਾ। ਇਹ ਐਲਾਨ ਟਰੰਪ ਪ੍ਰਸ਼ਾਸਨ ਵਿੱਚ ਨੈਸ਼ਨਲ ਇੰਟੈਲੀਜੈਂਸ (ਡੀਐੱਨਆਈ) ਦੀ ਡਾਇਰੈਕਟਰ ਤੁਲਸੀ ਗੈਬਾਰਡ ਨੇ ਕੀਤਾ। ਉਨ੍ਹਾਂ ਨੇ ਇਸ ਭਿਆਨਕ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਭਾਰਤ ਦੇ ਲੋਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਤੁਲਸੀ ਗੈਬਾਰਡ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਕਰਦੇ ਹੋਏ ਲਿਖਿਆ, "ਅਸੀਂ ਇਸ ਭਿਆਨਕ ਇਸਲਾਮੀ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇ ਨਾਲ ਖੜ੍ਹੇ ਹਾਂ, ਜਿਸ ਵਿੱਚ ਪਹਿਲਗਾਮ ਵਿੱਚ 26 ਹਿੰਦੂਆਂ ਨੂੰ ਨਿਸ਼ਾਨਾ ਬਣਾ ਕੇ ਮਾਰ ਦਿੱਤਾ ਗਿਆ। ਮੇਰੀਆਂ ਪ੍ਰਾਰਥਨਾਵਾਂ ਅਤੇ ਡੂੰਘੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਇਸ ਘਿਨਾਉਣੇ ਹਮਲੇ ਲਈ ਜ਼ਿੰਮੇਵਾਰ ਲੋਕਾਂ ਫੜਨ ਵਿੱਚ ਤੁਹਾਡਾ ਸਮਰਥਨ ਕਰਦੇ ਹਾਂ।"
ਇਹ ਵੀ ਪੜ੍ਹੋ- 'ਪਹਿਲਗਾਮ ਹਮਲੇ 'ਚ ਮਰਿਆ ਜੋੜਾ ਹੋ ਗਿਆ ਜ਼ਿੰਦਾ'! ਕਪਲ ਨੇ ਸਾਹਮਣੇ ਆ ਕੇ ਦੱਸਿਆ ਪੂਰਾ ਸੱਚ
We stand in solidarity with India in the wake of the horrific Islamist terrorist attack, targeting and killing 26 Hindus in Pahalgam. My prayers and deepest sympathies are with those who lost a loved one, PM @narendramodi, and with all the people of India. We are with you and…
— DNI Tulsi Gabbard (@DNIGabbard) April 25, 2025
ਦੱਸ ਦੇਈਏ ਕਿ ਪਹਿਲਗਾਮ ਵਿੱਚ ਹੋਇਆ ਇਹ ਅੱਤਵਾਦੀ ਹਮਲਾ ਕਸ਼ਮੀਰ ਵਿੱਚ ਹੁਣ ਤੱਕ ਦੇ ਸਭ ਤੋਂ ਵਹਿਸ਼ੀ ਹਮਲਿਆਂ ਵਿੱਚੋਂ ਇੱਕ ਹੈ, ਜਿਸ ਵਿੱਚ 26 ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਮਾਰ ਦਿੱਤਾ ਗਿਆ। ਭਾਰਤ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਲਾਕੇ ਵਿੱਚ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਭਾਰਤ ਨੇ ਅੱਤਵਾਦ ਨੂੰ ਉਤਸ਼ਾਹਿਤ ਕਰਨ ਲਈ ਪਾਕਿਸਤਾਨ 'ਤੇ ਕਈ ਪਾਬੰਦੀਆਂ ਵੀ ਲਗਾਈਆਂ ਹਨ।
ਇਹ ਵੀ ਪੜ੍ਹੋ- ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਗੜ੍ਹੇਮਾਰੀ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ