ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
Monday, Oct 05, 2026 - 01:38 PM (IST)
ਬਿਜ਼ਨੈੱਸ ਡੈਸਕ - ਭਾਰਤ ’ਚ ਪਲਾਸਟਿਕ ਦੇ ਨੋਟ ਬਣਾਉਣ ਦੀ ਪ੍ਰਸਤਾਵਿਤ ਯੋਜਨਾ ਲਈ ਘਰੇਲੂ ਕੰਪਨੀ ਯੂਫਲੈਕਸ ਨੇ ਅਮਰੀਕਾ ਦੀ ਸਪੈਕਟ੍ਰਾ ਸਿਸਟਮਜ਼ ਨਾਲ ਮਿਲ ਕੇ ਬੋਲੀ ਲਾਈ ਹੈ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਇਨ੍ਹਾਂ ਨੋਟਾਂ ਲਈ ਪਲਾਸਟਿਕ ਸਮੱਗਰੀ ਤਿਆਰ ਕਰਨ ਵਾਲੇ ਸੰਭਾਵੀ ਸਪਲਾਇਰਾਂ ਦਾ ਮੁਲਾਂਕਣ ਕਰ ਰਿਹਾ ਹੈ। ਸੂਤਰਾਂ ਅਨੁਸਾਰ ਇਹ ਟੈਂਡਰ ਆਰ. ਬੀ. ਆਈ. ਦੀ ਪੂਰਨ ਮਲਕੀਅਤ ਵਾਲੀ ਸਹਾਇਕ ਕੰਪਨੀ ਭਾਰਤੀ ਰਿਜ਼ਰਵ ਬੈਂਕ ਨੋਟ ਪ੍ਰਿਟਿੰਗ ਪ੍ਰਾਈਵੇਟ ਲਿਮਟਿਡ ਨੇ ਜਾਰੀ ਕੀਤਾ ਹੈ। ਇਸ ਦੇ ਤਹਿਤ 10 ਅਤੇ 20 ਰੁਪਏ ਦੇ ਨੋਟਾਂ ਲਈ ਕੁੱਲ 68 ਹਜ਼ਾਰ ਰਿਮ ਵਿਸ਼ੇਸ਼ ਪਲਾਸਟਿਕ ਫਿਲਮ ਦੀ ਲੋੜ ਹੋਵੇਗੀ। ਇਸ ਫਿਲਮ ’ਤੇ ਛਪਾਈ ਅਤੇ ਸਿਆਹੀ ਦੀ ਪਕੜ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਕੋਟਿੰਗ ਵੀ ਜ਼ਰੂਰੀ ਹੋਵੇਗੀ।
ਇਹ ਵੀ ਪੜ੍ਹੋ : ਵੱਡਾ ਝਟਕਾ! Petrol 5 ਰੁਪਏ ਤੇ Diesel 3 ਰੁਪਏ ਹੋ ਗਿਆ ਮਹਿੰਗਾ, ਇਸ ਕੰਪਨੀ ਨੇ ਵਧਾਈਆਂ ਕੀਮਤਾਂ
ਸਰਕਾਰ ਨੇ ਪ੍ਰੀਖਣ ਵਜੋਂ ਪਲਾਸਟਿਕ ਕਰੰਸੀ ਸ਼ੁਰੂ ਕਰਨ ਦੀ ਮਨਜ਼ੂਰੀ ਦੇਣ ਤੋਂ ਬਾਅਦ ਇਹ ਟੈਂਡਰ ਜਾਰੀ ਕੀਤਾ ਸੀ। ਇਸ ਲਈ 17 ਜੁਲਾਈ ਨੂੰ ਟੈਂਡਰ ਕੱਢਿਆ ਗਿਆ ਅਤੇ ਰੁਚੀ ਪੱਤਰ ਜਮ੍ਹਾ ਕਰਵਾਉਣ ਦੀ ਅੰਤਿਮ ਤਰੀਕ 18 ਅਗਸਤ ਨਿਰਧਾਰਤ ਕੀਤੀ ਗਈ ਸੀ। ਸੂਤਰਾਂ ਮੁਤਾਬਕ ਯੂਫਲੈਕਸ ਅਤੇ ਸਪੈਕਟ੍ਰਾ ਸਿਸਟਮਜ਼ ਦੀ ਭਾਈਵਾਲੀ ’ਚ ਦੋਵਾਂ ਕੰਪਨੀਆਂ ਦੀ ਮਾਹਰਤਾ ਦਾ ਇਸਤੇਮਾਲ ਕੀਤਾ ਜਾਵੇਗਾ। ਯੂਫਲੈਕਸ ਪਲਾਸਟਿਕ ਨਿਰਮਾਣ ਅਤੇ ਉਦਯੋਗਿਕ ਉਤਪਾਦਨ ’ਚ ਮਾਹਰਤਾ ਰੱਖਦੀ ਹੈ, ਜਦਕਿ ਸਪੈਕਟ੍ਰਾ ਸਿਸਟਮਜ਼ ਕੋਲ ਬੈਂਕ ਨੋਟਾਂ ਦੀ ਪਛਾਣ ਅਤੇ ਸੁਰੱਖਿਆ ਤਕਨੀਕ ਦਾ ਤਜਰਬਾ ਹੈ।
ਇਹ ਵੀ ਪੜ੍ਹੋ : Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
ਦੁਨੀਆ ਦੇ ਲੱਗਭਗ 60 ਦੇਸ਼ਾਂ ’ਚ ਪੂਰੀ ਤਰ੍ਹਾਂ ਜਾਂ ਅੰਸ਼ਿਕ ਰੂਪ ’ਚ ਪਲਾਸਟਿਕ ਕਰੰਸੀ ਦੀ ਵਰਤੋਂ ਕੀਤੀ ਜਾਂਦੀ ਹੈ। ਆਸਟ੍ਰੇਲੀਆ ਸਾਲ 1988 ’ਚ ਪਲਾਸਟਿਕ ਨੋਟ ਜਾਰੀ ਕਰਨ ਵਾਲਾ ਪਹਿਲਾ ਦੇਸ਼ ਬਣਿਆ ਸੀ। ਬ੍ਰਿਟੇਨ, ਕੈਨੇਡਾ, ਨਿਊਜ਼ੀਲੈਂਡ, ਸਿੰਗਾਪੁਰ, ਵੀਅਤਨਾਮ ਅਤੇ ਰੋਮਾਨੀਆ ਵੀ ਪਲਾਸਟਿਕ ਨੋਟਾਂ ਦੀ ਵਰਤੋਂ ਕਰਨ ਵਾਲੇ ਪ੍ਰਮੁੱਖ ਦੇਸ਼ਾਂ ’ਚ ਸ਼ਾਮਲ ਹਨ।
ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
ਇਹ ਵੀ ਪੜ੍ਹੋ : ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ
ਇਹ ਵੀ ਪੜ੍ਹੋ : 25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash , 20 ਲੱਖ ਕਰੋੜ ਰੁਪਏ ਦਾ ਨੁਕਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
