PM ਮੋਦੀ ਦੇ ਦੌਰੇ ਤੋਂ ਪਹਿਲਾਂ ਭਾਰਤ ਪਹੁੰਚੇ ਅਮਰੀਕੀ NSA ਜੈੱਕ ਸੁਲਿਵਨ, ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

06/14/2023 5:37:11 AM

ਨਵੀਂ ਦਿੱਲੀ (ਵਾਰਤਾ): ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਜੈੱਕ ਸਲਿਵਨ ਨੇ ਮੰਗਲਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਅਧਿਕਾਰਤ ਸੂਤਰਾਂ ਮੁਤਾਬਕ ਅਣਰੀਕੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੁਵੱਲੇ ਸਹਿਯੋਗ ਬਾਰੇ ਵੱਖ-ਵੱਖ ਖੇਤਰਾਂ ਵਿਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਪ੍ਰਧਾਨ ਮੰਤਰੀ ਮੋਦੀ ਦੀ ਰਾਜਸੀ ਯਾਤਰਾ 'ਤੇ ਉਨ੍ਹਾਂ ਦਾ ਸੁਆਗਤ ਕਰਨ ਲਈ ਉਤਸ਼ਾਹਤ ਹਨ। 

ਇਹ ਖ਼ਬਰ ਵੀ ਪੜ੍ਹੋ - NEET 2023 ਦੇ ਨਤੀਜੇ ਦਾ ਹੋਇਆ ਐਲਾਨ, 99.99 ਪਰਸੈਂਟਾਈਲ ਨਾਲ ਮੋਹਰੀ ਰਹੇ 2 ਵਿਦਿਆਰਥੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਤੇ ਅਮਰੀਕਾ ਵਿਚਾਲੇ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਵਧਣ ਅਤੇ ਮਜ਼ਬੂਤ ਹੋਣ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਬਾਈਡੇਨ ਨਾਲ ਆਪਸੀ ਹਿੱਤ ਦੇ ਦੁਵੱਲੇ, ਖੇਤਰੀ ਤੇ ਗਲੋਬਲ ਮੁੱਦਿਆਂ 'ਤੇ ਉਪਯੋਗੀ ਮਾਤਰਾ ਦੇ ਗੱਲਬਾਤ ਨੂੰ ਲੈ ਕੇ ਉਤਸ਼ਾਹਤ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra