ਅਮਿਤ ਅਗਰਵਾਲ ਨੇ UIDAI ਦੇ CEO ਵਜੋਂ ਅਹੁਦਾ ਸੰਭਾਲਿਆ

Wednesday, Jun 21, 2023 - 05:17 AM (IST)

ਅਮਿਤ ਅਗਰਵਾਲ ਨੇ UIDAI ਦੇ CEO ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ (ਭਾਸ਼ਾ) ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਅਮਿਤ ਅਗਰਵਾਲ ਨੇ ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਜੋਂ ਅਹੁਦਾ ਸੰਭਾਲ ਲਿਆ ਹੈ। ਮੰਗਲਵਾਰ ਨੂੰ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਛੱਤੀਸਗੜ੍ਹ ਕੇਡਰ ਦੇ 1993 ਬੈਚ ਦੇ ਆਈ.ਏ.ਐੱਸ. ਅਧਿਕਾਰੀ ਅਗਰਵਾਲ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ।

ਇਹ ਖ਼ਬਰ ਵੀ ਪੜ੍ਹੋ - ਕੀ ਨਾਬਾਲਿਗਾ ਨੇ ਕਿਸਾ ਦਬਾਅ ਹੇਠ ਬਦਲਿਆ ਸੀ ਬ੍ਰਿਜਭੂਸ਼ਣ ਖ਼ਿਲਾਫ਼ ਬਿਆਨ? ਬੱਚੀ ਦੇ ਪਿਤਾ ਨਾ ਦੱਸੀ ਸਾਰੀ ਗੱਲ

UIDAI ਵਿਚ ਸ਼ਾਮਲ ਹੋਣ ਤੋਂ ਪਹਿਲਾਂ, ਉਹ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਵਿਚ ਸੰਯੁਕਤ ਸਕੱਤਰ ਸਨ। ਇਸ ਤੋਂ ਪਹਿਲਾਂ ਉਹ ਵਿੱਤ ਮੰਤਰਾਲੇ ਵਿਚ ਵਧੀਕ ਸਕੱਤਰ ਅਤੇ ਸੰਯੁਕਤ ਸਕੱਤਰ ਵੀ ਰਹਿ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News