ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ ਅਮਿਤ ਸ਼ਾਹ
Friday, Jun 12, 2026 - 10:01 AM (IST)
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਇੱਥੇ ਇਕ ਬੈਠਕ 'ਚ ਪਵਿੱਤਰ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਗੇ। ਸ਼ਾਹ ਦੀ ਪ੍ਰਧਾਨਗੀ 'ਚ ਹੋਣ ਵਾਲੀ ਬੈਠਕ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ, ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਦੇ ਡਾਇਰੈਕਟਰ ਜਨਰਲ ਗਿਆਨੇਂਦਰ ਪ੍ਰਤਾਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਿੱਸਾ ਲੈਣਗੇ।
ਬੈਠਕ ਚ ਯਾਤਰਾ ਦੌਰਾਨ ਤੀਰਥ ਯਾਤਰੀਆਂ ਦੀ ਸਹੂਲਤ ਅਤੇ ਉਨ੍ਹਾਂ ਦੀ ਸੁਰੱਖਿਆ ਵਿਵਸਥਾ ਬਾਰੇ ਵਿਸ਼ੇਸ਼ ਰੂਪ ਨਾਲ ਚਰਚਾ ਕੀਤੀ ਜਾਵੇਗੀ। ਪਵਿੱਤਰ ਅਮਰਨਾਥ ਯਾਤਰਾ 3 ਜੁਲਾਈ ਤੋਂ 28 ਅਗਸਤ ਤੱਕ ਹੋਵੇਗੀ। ਕਰੀਬ 2 ਮਹੀਨਿਆਂ ਤੱਕ ਚੱਲਣ ਵਾਲੀ ਇਸ ਸਾਲਾਨਾ ਤੀਰਥ ਯਾਤਰਾ ਲਈ ਰਜਿਸਟਰੇਸ਼ਨ ਜ਼ਰੂਰੀ ਹੈ। ਇਸ ਲਈ ਅਪਲਾਈ ਕਰਨ ਦੀ ਪ੍ਰਕਿਰਿਆ 15 ਅਪ੍ਰੈਲ ਨੂੰ ਸ਼ੁਰੂ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
