ਅਮਿਤ ਸ਼ਾਹ ਨੂੰ ਮਿਲਣਗੇ ਹਿਮਾਚਲ ਦੇ CM ਸੁਖਵਿੰਦਰ ਸੁੱਖੂ, ਡੈਮ ਪ੍ਰੋਜੈਕਟ ''ਤੇ ਕੀਤੀ ਜਾਵੇਗੀ ਵਿਚਾਰ-ਚਰਚਾ
Tuesday, Jun 16, 2026 - 08:48 AM (IST)
ਨੈਸ਼ਨਲ ਡੈਸਕ : ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਵਾਲੇ ਹਨ, ਜਿਸ ਦੇ ਲਈ ਉਹ ਦਿੱਲੀ ਰਵਾਨਾ ਹੋ ਗਏ। ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ CM ਸੁਖਵਿੰਦਰ ਸੁੱਖੂ ਹਿੱਸਾ ਲੈਣਗੇ। ਇਸ ਮੁਲਾਕਾਤ ਦੌਰਾਨ ਕਿਸ਼ਾਊ ਡੈਮ ਪ੍ਰੋਜੈਕਟ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਬੈਠਕ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਅਤੇ ਅਮਿਤ ਸ਼ਾਹ ਦੇ ਨਾਲ-ਨਾਲ ਉਤਰਾਖੰਡ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।
ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਜਾਣਕਾਰੀ ਮੁਤਾਬਕ ਗ੍ਰਹਿ ਮੰਤਰੀ ਨੇ ਬੀਤੇ ਦਿਨ ਪਹਿਲਾਂ ਇਨ੍ਹਾਂ ਰਾਜਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਸੀ। ਜਿਸ ਦੌਰਾਨ ਉਨ੍ਹਾਂ ਵਿਚਾਰ ਪੇਸ਼ ਕੀਤਾ ਕਿ ਹਿਮਾਚਲ ਅਤੇ ਉਤਰਾਖੰਡ ਸਰਹੱਦ 'ਤੇ ਯੋਜਨਾਬੱਧ ਇਹ ਡੈਮ ਏਸ਼ੀਆ ਦਾ ਦੂਜਾ ਸਭ ਤੋਂ ਵੱਡਾ ਡੈਮ ਹੋਵੇਗਾ। ਇਸ ਡੈਮ ਤੋਂ ਲਗਭਗ ਸੱਤ ਰਾਜਾਂ ਨੂੰ ਪਾਣੀ ਮਿਲੇਗਾ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਨੇ ਇਸ ਪ੍ਰਾਜੈਕਟ ਸਬੰਧੀ ਆਪਣੇ ਹਿੱਤ ਵਿੱਚ ਕੁਝ ਸ਼ਰਤਾਂ ਰੱਖੀਆਂ ਹਨ, ਜਿਨ੍ਹਾਂ ਬਾਰੇ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ। ਇਸ ਪ੍ਰਾਜੈਕਟ ਸਬੰਧੀ ਪਿਛਲੀ ਮੀਟਿੰਗ 22 ਮਈ, 2026 ਨੂੰ ਭਾਰਤ ਸਰਕਾਰ ਦੇ ਜਲ ਸਰੋਤ ਵਿਭਾਗ ਦੇ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੀ।
ਪੜ੍ਹੋ ਇਹ ਵੀ - ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ ਉਹ ਹੋਇਆ, ਜੋ ਸੋਚਿਆ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
