ਅਮਿਤ ਸ਼ਾਹ ਵੱਲੋਂ ਜੰਮੂ-ਕਸ਼ਮੀਰ ਵਿੱਚ ਸਰਹੱਦੀ ਖੇਤਰਾਂ ਦਾ ਦੌਰਾ; ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Friday, Feb 06, 2026 - 01:34 PM (IST)

ਅਮਿਤ ਸ਼ਾਹ ਵੱਲੋਂ ਜੰਮੂ-ਕਸ਼ਮੀਰ ਵਿੱਚ ਸਰਹੱਦੀ ਖੇਤਰਾਂ ਦਾ ਦੌਰਾ; ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜੰਮੂ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੇ ਆਪਣੇ 2 ਦਿਨਾ ਦੌਰੇ ਦੀ ਸ਼ੁਰੂਆਤ ਕਰਦਿਆਂ ਕਠੂਆ 'ਚ ਅੰਤਰਰਾਸ਼ਟਰੀ ਸਰਹੱਦ ਦੇ ਮੋਹਰੀ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹੀਰਾਨਗਰ ਸੈਕਟਰ 'ਚ ਗੁਰਨਾਮ ਅਤੇ ਬੋਬੀਆਂ ਸਰਹੱਦੀ ਚੌਕੀਆਂ ਦਾ ਦੌਰਾ ਕਰਕੇ ਉੱਥੇ ਤਾਇਨਾਤ ਸਰਹੱਦੀ ਸੁਰੱਖਿਆ ਫ਼ੋਰਸ (BSF) ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਸਰਹੱਦ ਦੀ ਰਾਖੀ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ। ਗ੍ਰਹਿ ਮੰਤਰੀ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਸਰਹੱਦ ਪਾਰੋਂ ਅੱਤਵਾਦੀਆਂ ਦੀ ਘੁਸਪੈਠ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਕਠੂਆ, ਊਧਮਪੁਰ ਅਤੇ ਕਿਸ਼ਤਵਾੜ ਜ਼ਿਲ੍ਹਿਆਂ 'ਚ ਹੋਏ ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ (JeM) ਦੇ ਚਾਰ ਪਾਕਿਸਤਾਨੀ ਅੱਤਵਾਦੀ ਮਾਰੇ ਗਏ ਹਨ।

ਅਮਿਤ ਸ਼ਾਹ ਵੀਰਵਾਰ ਰਾਤ ਨੂੰ ਜੰਮੂ ਪਹੁੰਚੇ ਸਨ, ਜਿੱਥੇ ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਸ਼ਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਸਰਹੱਦੀ ਗਾਰਡਾਂ ਲਈ 6 ਭਲਾਈ ਸਕੀਮਾਂ ਦਾ ਵਰਚੁਅਲ ਤੌਰ 'ਤੇ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਗ੍ਰਹਿ ਮੰਤਰੀ ਅੱਜ ਜੰਮੂ ਦੇ ਲੋਕ ਭਵਨ 'ਚ ਇਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ। ਉਹ ਅੱਤਵਾਦੀ ਹਮਲਿਆਂ ਦੇ ਪੀੜਤ ਪਰਿਵਾਰਾਂ ਨੂੰ ਤਰਸ ਦੇ ਅਧਾਰ 'ਤੇ ਨਿਯੁਕਤੀ ਪੱਤਰ ਵੀ ਵੰਡਣਗੇ। ਸ਼ਨੀਵਾਰ ਨੂੰ ਉਹ ਲੋਕ ਭਵਨ ਵਿਖੇ ਜੰਮੂ-ਕਸ਼ਮੀਰ ਦੇ ਵਿਕਾਸ ਕਾਰਜਾਂ ਬਾਰੇ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News