ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੇ 2 ਦਿਨਾਂ ਦੌਰੇ ''ਤੇ

06/26/2019 1:28:47 AM

ਸ਼੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ ਦੇ ਦੋ ਰੋਜ਼ਾ ਦੌਰੇ 'ਤੇ ਰਹਿਣਗੇ। ਇਸ ਤੋਂ ਪਹਿਲਾਂ ਦੇ ਪ੍ਰੋਗਰਾਮ ਮੁਤਾਬਕ ਸ਼ਾਹ 30 ਜੂਨ ਨੂੰ ਇਕ ਦਿਨ ਲਈ ਕਸ਼ਮੀਰ ਘਾਟੀ ਜਾਣ ਵਾਲੇ ਸਨ। ਗ੍ਰਹਿ ਮੰਤਰੀ ਬਣਨ ਤੋਂ ਬਾਅਦ ਸ਼ਾਹ ਦਾ ਇਹ ਪਹਿਲਾ ਜੰਮੂ-ਕਸ਼ਮੀਰ ਦੌਰਾ ਹੋਵੇਗਾ। ਇਸ ਦੌਰਾਨ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਵਿਵਸਥਾ ਦੀ ਸਮੀਖਿਆ ਕਰਨਗੇ। ਸੂਤਰਾਂ ਮੁਤਾਬਕ ਕੇਂਦਰੀ ਬਜਟ ਦੇ ਸੰਬੰਧ 'ਚ ਗ੍ਰਹਿ ਮੰਤਰੀ ਦੀ ਸ਼ਮੂਲੀਅਤ ਕਾਰਨ ਇਹ ਦੌਰਾ ਪਹਿਲਾਂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਗ੍ਰਹਿ ਮੰਤਰੀ ਸ਼੍ਰੀਨਗਰ 'ਚ ਇਕ ਉਚ ਪੱਧਰੀ ਸੁਰੱਖਿਆ ਬੈਠਕ ਦੀ ਅਗਵਾਈ ਕਰਨਗੇ। ਉਹ ਇਸ ਦੌਰੇ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕਾਰਜਕਰਤਾਵਾਂ ਤੇ ਪੰਚਾਇਤ ਮੈਂਬਰਾਂ ਨੂੰ ਵੀ ਵੱਖ-ਵੱਖ ਸੰਬੋਧਿਤ ਕਰਨਗੇ।
ਜ਼ਿਕਰਯੋਗ ਹੈ ਕਿ ਅਗਲੇ ਮਹੀਨੇ ਤੋਂ ਅਮਰਨਾਥ ਯਾਤਰਾ ਸ਼ੁਰੂ ਹੋ ਰਹੀ ਹੈ। ਜੁਲਾਈ 2017 'ਚ ਅੱਤਵਾਦੀਆਂ ਨੇ ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਨੂੰ ਨਿਸ਼ਾਨਾ ਬਣਾਇਆ ਸੀ, ਜਿਸ 'ਚ 8 ਤੀਰਥਯਾਤਰੀਆਂ ਦੀ ਮੌਤ ਹੋਈ ਸੀ ਤੇ 19 ਜ਼ਖਮੀ ਹੋਏ ਸਨ।