‘ਕਾਰਜਕਾਰੀ ਪ੍ਰਧਾਨ ਮੰਤਰੀ’ ਵਾਂਗ ਵਿਵਹਾਰ ਕਰ ਰਹੇ ਅਮਿਤ ਸ਼ਾਹ : ਮਮਤਾ ਬੈਨਰਜੀ
Thursday, Oct 09, 2025 - 03:40 PM (IST)

ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਵਹਾਰ ‘ਕਾਰਜਕਾਰੀ ਪ੍ਰਧਾਨ ਮੰਤਰੀ’ ਵਾਂਗ ਹੈ। ਬੈਨਰਜੀ ਨੇ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਉੱਤਰੀ ਬੰਗਾਲ ਦੇ ਦੌਰੇ ਤੋਂ ਵਾਪਸ ਪਰਤਣ ਤੋਂ ਬਾਅਦ ਕੋਲਕਾਤਾ ਹਵਾਈ ਅੱਡੇ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਨਾ ਚਾਹੁੰਦੀ ਹੈ ਕਿ ਉਹ ਸ਼ਾਹ ’ਤੇ ਬਹੁਤ ਜ਼ਿਆਦਾ ਭਰੋਸਾ ਨਾ ਕਰਨ, ਜੋ ‘ਇਕ ਦਿਨ ਉਨ੍ਹਾਂ ਦੇ ਮੀਰ ਜਾਫਰ ਬਣ ਸਕਦੇ ਹਨ।’
ਪੜ੍ਹੋ ਇਹ ਵੀ : ਕਰਵਾਚੌਥ ਮੌਕੇ ਨਹੀਂ ਮਿਲੀ ਸਾੜੀ! ਘਰ ਵਾਲੇ ਖ਼ਿਲਾਫ਼ ਥਾਣੇ ਪਹੁੰਚ ਗਈਆਂ ਪਤਨੀਆਂ ਫਿਰ...
ਬੰਗਾਲ ਦੇ 18ਵੀਂ ਸਦੀ ਦੇ ਫੌਜੀ ਜਰਨੈਲ ਮੀਰ ਜਾਫਰ ਨੇ ਪਲਾਸੀ ਦੀ ਲੜਾਈ ਵਿਚ ਨਵਾਬ ਸਿਰਾਜ-ਉਦ-ਦੌਲਾ ਨਾਲ ਵਿਸ਼ਵਾਸਘਾਤ ਕੀਤਾ ਅਤੇ ਬਾਅਦ ਵਿਚ ਅੰਗਰੇਜ਼ਾਂ ਦੀ ਮਦਦ ਨਾਲ ਸ਼ਾਸਕ ਬਣ ਗਿਆ ਸੀ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਨੂੰ ਲਾਗੂ ਕਰਨ ਦੇ ਨਾਂ ’ਤੇ ਚੋਣ ਕਮਿਸ਼ਨ ਜੋ ਕੁਝ ਵੀ ਕਰ ਰਿਹਾ ਹੈ, ਉਹ ਸ਼ਾਹ ਦੇ ਇਸ਼ਾਰੇ ’ਤੇ ਕਰ ਰਿਹਾ ਹੈ। ਸ਼ਾਹ ਕਾਰਜਕਾਰੀ ਪ੍ਰਧਾਨ ਮੰਤਰੀ ਵਾਂਗ ਵਿਵਹਾਰ ਕਰ ਰਹੇ ਹਨ। ਬਦਕਿਸਮਤੀ ਨਾਲ, ਪ੍ਰਧਾਨ ਮੰਤਰੀ ਉਨ੍ਹਾਂ ਦੀਆਂ ਸਾਰੀਆਂ ਕਾਰਵਾਈਆਂ ਤੋਂ ਜਾਣੂ ਹਨ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।