ਭਾਰਤ-ਪਾਕਿ ਤਣਾਅ ਦਰਮਿਆਨ ਅਮਿਤ ਸ਼ਾਹ ਨੇ ਸੱਦੀ ਵੱਡੀ ਬੈਠਕ
Friday, May 09, 2025 - 12:46 PM (IST)

ਨਵੀਂ ਦਿੱਲੀ- ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਵੱਡੀ ਬੈਠਕ ਸੱਦੀ ਹੈ। ਇਸ ਬੈਠਕ BSF, CISF, DG ਅਤੇ IB ਚੀਫ ਮੌਜੂਦ ਹਨ। ਇਹ ਬੈਠਕ ਅਮਿਤ ਸ਼ਾਹ ਦੇ ਆਵਾਸ 'ਤੇ ਹੋ ਰਹੀ ਹੈ। ਅਮਿਤ ਸ਼ਾਹ ਅਧਿਕਾਰੀਆਂ ਨਾਲ ਜੋ ਤਾਜ਼ਾ ਹਾਲਾਤ ਹਨ, ਉਸ 'ਤੇ ਸਮੀਖਿਆ ਬੈਠਕ ਕਰ ਰਹੇ ਹਨ। ਇੰਟੈਲੀਜੈਂਸ ਬਿਊਰੋ ਦੇ ਮੁਖੀ ਤਪਨ ਡੇਕਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਵੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।
ਦੱਸ ਦੇਈਏ ਕਿ ਪਾਕਿਸਤਾਨ, ਭਾਰਤ ਦੇ 'ਆਪ੍ਰੇਸ਼ਨ ਸਿੰਦੂਰ' ਤੋਂ ਬੌਖਲਾ ਗਿਆ ਹੈ। ਵੀਰਵਾਰ ਰਾਤ ਨੂੰ ਜੰਮੂ, ਪਠਾਨਕੋਟ ਅਤੇ ਊਧਮਪੁਰ 'ਚ ਕਈ ਥਾਵਾਂ 'ਤੇ ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲ ਤੋਂ ਹਮਲੇ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਚੌਕਸ ਭਾਰਤੀ ਫ਼ੌਜ ਨੇ ਉਨ੍ਹਾਂ ਦੇ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ।