60 ਕਰੋੜ ਗਰੀਬਾਂ ਦਾ ਜੀਵਨ ਸੁਧਾਰਨਾ ਪ੍ਰਧਾਨ ਮੰਤਰੀ ਮੋਦੀ ਦੀ ਸਭ ਤੋਂ ਵੱਡੀ ਪ੍ਰਾਪਤੀ : ਸ਼ਾਹ

Saturday, Dec 16, 2023 - 08:37 PM (IST)

ਅਹਿਮਦਾਬਾਦ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਦੇ 60 ਕਰੋੜ ਗਰੀਬ ਲੋਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਲਿਆਉਣਾ ਨਰਿੰਦਰ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ। ਅਹਿਮਦਾਬਾਦ ਜ਼ਿਲੇ ਦੇ ਸਾਨੰਦ ਵਿਖੇ ਆਯੋਜਿਤ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਸਾਰਿਆਂ ਨੂੰ ਭਾਰਤ ਨੂੰ ਇਕ ਵਿਕਸਿਤ ਦੇਸ਼ ਬਣਾਉਣ ਦਾ ਸੰਕਲਪ ਲੈਣ ਅਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਕੋਸ਼ਿਸ਼ ਕਰਨ ਲਈ ਵੀ ਕਿਹਾ।

ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ’ਤੇ ਸਰਜੀਕਲ ਸਟ੍ਰਾਈਕ ਕਰ ਕੇ ਭਾਰਤ ਨੂੰ ਸੁਰੱਖਿਅਤ ਬਣਾਉਣ ਦਾ ਕੰਮ ਕੀਤਾ, ਐਰਟੀਕਲ 370 ਨੂੰ ਹਟਾਉਣ ਦਾ ਅਧੂਰਾ ਸੁਪਨਾ ਪੂਰਾ ਕੀਤਾ, ਅਯੁੱਧਿਆ ’ਚ ਭਗਵਾਨ ਰਾਮ ਦੇ ਮੰਦਰ ਦੀ ਉਸਾਰੀ ’ਤੇ ਕੰਮ ਕੀਤਾ, ਚੰਦਰਯਾਨ ਮਿਸ਼ਨ ਰਾਹੀਂ ਚੰਦ ਦੀ ਸਤ੍ਹਾ ’ਤੇ ਉਤਰਣ ਵਾਲੇ ਦੇਸ਼ਾਂ ਵਿਚ ਭਾਰਤ ਨੂੰ ਸ਼ਾਮਲ ਕੀਤਾ। ਆਜ਼ਾਦੀ ਤੋਂ ਬਾਅਦ ਤੋਂ ਆਰਥਿਕ ਮਾਪਦੰਡਾਂ ਵਿਚ ਸਭ ਤੋਂ ਜ਼ਿਆਦਾ ਸੁਧਾਰ ਕੀਤਾ ਅਤੇ ਆਜ਼ਾਦੀ ਤੋਂ ਬਾਅਦ ਸਭ ਤੋਂ ਜ਼ਿਆਦਾ ਉਦਯੋਗਿਕ ਵਿਕਾਸ ਕੀਤਾ।


Rakesh

Content Editor

Related News