ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਇਨ੍ਹਾਂ ਸੂਬਿਆਂ 'ਚ ਚੋਣ ਇੰਚਾਰਜ ਕੀਤੇ ਨਿਯੁਕਤ

Friday, Aug 09, 2019 - 12:29 PM (IST)

ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਇਨ੍ਹਾਂ ਸੂਬਿਆਂ 'ਚ ਚੋਣ ਇੰਚਾਰਜ ਕੀਤੇ ਨਿਯੁਕਤ

ਨਵੀਂ ਦਿੱਲੀ—ਭਾਰਤੀ ਜਨਤਾ ਪਾਰਟੀ ਨੇ ਰਾਸ਼ਟਰੀ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣ ਵਾਲੇ ਸਮੇਂ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਸ਼ੁੱਕਰਵਾਰ ਨੂੰ ਚੋਣ ਇੰਚਾਰਜ ਨਿਯੁਕਤ ਕੀਤੇ ਗਏ ਹਨ। ਦੱਸ ਦੇਈਏ ਕਿ ਦਿੱਲੀ, ਹਰਿਆਣਾ, ਮਹਾਰਾਸ਼ਟਰ ਸਮੇਤ ਝਾਰਖੰਡ 'ਚ ਵਿਧਾਨ ਸਭਾ ਚੋਣਾਂ ਹੋਣਗੀਆਂ। 

PunjabKesari

ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੂੰ ਚੋਣ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।

PunjabKesari

ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚੋਣ ਇੰਚਾਰਜ ਅਤੇ ਭੁਪਿੰਦਰ ਸਿੰਘ ਨੂੰ ਚੋਣ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।

PunjabKesari

ਝਾਰਖੰਡ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਓਮ ਪ੍ਰਕਾਸ਼ ਮਾਥੁਰ ਨੂੰ ਚੋਣ ਇੰਚਾਰਜ ਅਤੇ ਬਿਹਾਰ ਦੇ ਮੰਤਰੀ ਨੰਦਕਿਸ਼ੋਰ ਯਾਦਵ ਨੂੰ ਚੋਣ ਸਹਿ-ਇੰਚਾਰਜ ਬਣਾਇਆ ਗਿਆ।

PunjabKesari

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਭੁਪਿੰਦਰ ਯਾਦਵ ਚੋਣ ਇੰਚਾਰਜ ਅਤੇ ਉਤਰ ਪ੍ਰਦੇਸ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਅਤੇ ਕਰਨਾਟਕ ਦੇ ਸਾਬਕਾ ਵਿਧਾਇਕ ਲਕਸ਼ਮਣ ਸਾਵਦੀ ਨੂੰ ਚੋਣ ਸਹਿ-ਇੰਚਾਰਜ ਨਿਯੁਕਤ ਕੀਤੇ ਗਏ।

 

 

 


author

Iqbalkaur

Content Editor

Related News