ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ''ਤੇ ਆਯੋਜਿਤ ਪ੍ਰੋਗਰਾਮ ''ਚ ਸ਼ਾਮਲ ਹੋਏ ਅਮਿਤ ਸ਼ਾਹ (ਵੀਡੀਓ)
Wednesday, Apr 20, 2022 - 10:42 PM (IST)
ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਲਾਲ ਕਿਲ੍ਹੇ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਆਯੋਜਿਤ ਪ੍ਰੋਗਰਾਮ 'ਚ ਸ਼ਾਮਲ ਹੋਏ। ਸ਼ਾਹ ਨੇ ਕਿਹਾ ਕਿ ਲਾਲ ਕਿਲ੍ਹੇ 'ਚ ਆਯੋਜਿਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਸਮਾਗਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਗੁਰੂਆਂ ਦੇ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਬਿੰਬ ਹੈ। ਮੈਨੂੰ ਇਸ ਇਤਿਹਾਸਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਬੇਹੱਦ ਖੁਸ਼ੀ ਹੋ ਰਹੀ ਹੈ।
ਇਹ ਵੀ ਪੜ੍ਹੋ : ਨਹਿਰ 'ਚ ਡੁੱਬਣ ਕਾਰਨ 4 ਵਿਦਿਆਰਥਣਾਂ ਦੀ ਹੋਈ ਮੌਤ
ਕੇਂਦਰੀ ਗ੍ਰਹਿ ਮੰਤਰੀ ਨੇ ਦੱਸਿਆ ਕਿ ਕੱਲ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਕੱਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਇਕ ਪੁਸਤਕ ਵੀ ਰਿਲੀਜ਼ ਕੀਤੀ ਜਾਵੇਗੀ। ਅੰਗ੍ਰੇਜ਼ੀ, ਹਿੰਦੀ, ਪੰਜਾਬੀ ਭਾਸ਼ਾ 'ਚ ਬੱਚਿਆਂ ਲਈ ਕਾਮਿਕ ਦੀ ਸ਼ੁਰੂਆਤ ਵੀ ਹੋਵੇਗੀ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਤੋਂ ਅਮਿਤ ਸ਼ਾਹ Liveਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਤੋਂ ਅਮਿਤ ਸ਼ਾਹ Live
Posted by JagBani on Wednesday, April 20, 2022
ਇਹ ਵੀ ਪੜ੍ਹੋ : ਬਠਿੰਡਾ ’ਚ ਕੱਪੜੇ ਦਾ ਕੰਮ ਕਰਨ ਵਾਲੇ ਦਾ ਨਿਕਲਿਆ 2.5 ਕਰੋੜ ਦਾ ਵਿਸਾਖੀ ਬੰਪਰ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ