ਜੰਮੂ ਕਸ਼ਮੀਰ ''ਚ ਹੋਏ ਅੱਤਵਾਦੀ ਹਮਲਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 16 ਜੂਨ ਨੂੰ ਬੁਲਾਈ ਬੈਠਕ

Friday, Jun 14, 2024 - 06:41 PM (IST)

ਜੰਮੂ ਕਸ਼ਮੀਰ ''ਚ ਹੋਏ ਅੱਤਵਾਦੀ ਹਮਲਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 16 ਜੂਨ ਨੂੰ ਬੁਲਾਈ ਬੈਠਕ

ਨਵੀਂ ਦਿੱਲੀ (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤੀਰਥ ਯਾਤਰੀਆਂ ਨੂੰ ਲਿਜਾ ਰਹੀ ਬੱਸ 'ਤੇ ਹਮਲੇ ਸਮੇਤ ਹਾਲ 'ਚ ਹੋਈਆਂ ਕਈ ਅੱਤਵਾਦੀਆਂ ਘਟਨਾਵਾਂ ਮੱਦੇਨਜ਼ਰ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਸੂਤਰਾਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਮਿਤ ਸ਼ਾਹ ਨੇ 16 ਜੂਨ ਨੂੰ ਇਕ ਉੱਚ ਪੱਧਰੀ ਬੈਠਕ ਵੀ ਬੁਲਾਈ ਹੈ, ਜਿਸ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਸੀਨੀਅਰ ਅਧਿਕਾਰੀ ਅਤੇ ਹੋਰ ਸ਼ਾਮਲ ਹੋਣਗੇ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੂੰ ਜੰਮੂ ਕਸ਼ਮੀਰ ਦੀ ਮੌਜੂਦਾ ਸਥਿਤੀ ਅਤੇ ਅੱਤਵਾਦੀਆਂ ਘਟਨਾਵਾਂ ਬਾਰੇ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਪਿਛਲੇ ਚਾਰ ਦਿਨਾਂ 'ਚ ਜੰਮੂ ਕਸ਼ਮੀਰ ਦੇ ਰਿਆਸੀ, ਕਠੁਆ ਅਤੇ ਡੋਡਾ ਜ਼ਿਲ੍ਹਿਆਂ 'ਚ ਚਾਰ ਥਾਵਾਂ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ, ਜਿਸ 'ਚ 9 ਤੀਰਥ ਯਾਤਰੀਆਂ ਅਤੇ ਇਕ ਸੀ.ਆਰ.ਪੀ.ਐੱਫ਼. ਜਵਾਨ ਦੀ ਮੌਤ ਹੋ ਗਈ ਅਤੇ 7 ਸੁਰੱਖਿਆ ਕਰਮੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਕਠੁਆ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ 2 ਸ਼ੱਕੀ ਪਾਕਿਸਤਾਨੀ ਅੱਤਵਾਦੀ ਵੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News