ਅਮਿਤ ਸ਼ਾਹ ਨੇ ਰਾਹੁਲ ਗਾਂਧੀ ਨੂੰ ਧਾਰਾ 370 ਬਹਾਲ ਕਰਨ ਦੀ ਦਿੱਤੀ ਚੁਣੌਤੀ

10/19/2019 3:02:44 PM

ਨਵਾਪੁਰ (ਮਹਾਰਾਸ਼ਟਰ)— ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਐਲਾਨ ਕਰਨ ਕਿ ਉਨ੍ਹਾਂ ਦੀ ਪਾਰਟੀ ਜੇਕਰ ਸੱਤਾ 'ਚ ਆਉਂਦੀ ਹੈ ਤਾਂ ਜੰਮੂ-ਕਸ਼ਮੀਰ 'ਚ ਧਾਰਾ-370 ਦੇ ਪ੍ਰਬੰਧਾਂ ਨੂੰ ਲਾਗੂ ਕਰੇਗੀ। ਨੰਦੂਰਬਾਰ ਜ਼ਿਲੇ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਵਿਸ਼ਾਲ ਜਨਮਤ ਨਾਲ ਦੂਰੀ ਵਾਰ ਸੱਤਾ 'ਚ ਆਉਣ ਤੋਂ ਬਾਅਦ ਪਹਿਲਾ ਕੰਮ ਧਾਰਾ-370 ਨੂੰ ਖਤਮ ਕਰਨ ਦਾ ਕੀਤਾ ਹੈ। ਇਹ ਧਾਰਾ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਹੈ।

ਉਨ੍ਹਾਂ ਨੇ ਕਿਹਾ,''ਵਿਸ਼ੇਸ਼ ਪ੍ਰਬੰਧਾਂ ਕਾਰਨ ਪਾਕਿਸਤਾਨ ਨੇ ਰਾਜ 'ਚ ਅੱਤਵਾਦ ਨੂੰ ਭੜਕਾਇਆ, ਜਿਸ 'ਚ 40 ਹਜ਼ਾਰ ਤੋਂ ਵਧ ਲੋਕ ਮਾਰੇ ਗਏ।'' ਸ਼ਾਹ ਨੇ ਕਾਂਗਰਸ 'ਤੇ ਦੋਸ਼ ਲਗਾਇਆ ਕਿ ਪਾਰਟੀ ਸਿਰਫ਼ ਆਪਣੇ ਵੋਟ ਬੈਂਕ ਨੂੰ ਬਚਾਉਣ 'ਚ ਲੱਗੀ ਹੈ। ਉਨ੍ਹਾਂ ਨੇ ਕਿਹਾ,''ਰਾਹੁਲ ਗਾਂਧੀ ਕਹਿੰਦੇ ਹਨ ਕਿ ਮਹਾਰਾਸ਼ਟਰ ਦਾ ਧਾਰਾ-370 ਨਾਲ ਕੀ ਸੰਬੰਧ ਹੈ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਇਹ ਐਲਾਨ ਕਰਨ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਧਾਰਾ-370 ਦੇ ਪ੍ਰਬੰਧਾਂ ਨੂੰ ਲਾਗੂ ਕਰੇਗੀ। ਹੁਣ ਵੀ ਵਿਧਾਨ ਸਭਾ ਚੋਣਾਂ ਹੋਣ 'ਚ ਇਕ ਦਿਨ ਬਚਿਆ ਹੋਇਆ ਹੈ।''


DIsha

Content Editor

Related News