ਅਮਿਤ ਸ਼ਾਹ ਨੇ ਸੱਦੀ ਦਿੱਲੀ ਭਾਜਪਾ ਦੀ ਬੈਠਕ, ਚੋਣਾਂ ''ਤੇ ਹੋਵੇਗਾ ਮੰਥਨ

02/08/2020 8:11:06 PM

ਨਵੀਂ ਦਿੱਲੀ — ਦਿੱਲੀ ਵਿਧਾਨ ਸਭਾ ਚੋਣ ਦੇ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਸਾਰੇ ਸੰਸਦ ਮੈਂਬਰਾਂ ਦੀ ਮੀਟਿੰਗ ਸੱਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ 'ਚ ਦਿੱਲੀ ਚੋਣ 'ਤੇ ਮੰਥਨ ਹੋਵੇਗਾ। ਦੱਸਣਯੋਗ ਹੈ ਕਿ ਐਗਜ਼ਿਟ ਪੋਲ 'ਚ ਆਮ ਆਦਮੀ ਪਾਰਟੀ ਨੂੰ ਇਕ ਪਾਸੇ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਉਥੇ ਹੀ ਸਾਬਕਾ ਪਾਰਟੀ ਪ੍ਰਧਾਨ ਅਮਿਤ ਸ਼ਾਹ ਨੇ 45 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਸੱਦੀ ਬੈਠਕ
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਆਪਣੇ ਵਰਕਰਾਂ ਦੀ ਬੈਠਕ ਸੱਦੀ ਹੈ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ 'ਚ ਸਰਕਾਰ ਬਣਾਉਣ ਅਤੇ ਮੰਤਰੀਆਂ ਦੇ ਨਾਵਾਂ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

Inder Prajapati

This news is Content Editor Inder Prajapati