ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਬੈਠਕ
Friday, Nov 22, 2024 - 04:55 PM (IST)
ਨਵੀਂ ਦਿੱਲੀ (ਭਾਸ਼ਾ)- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਸ਼ਟਰੀ ਰਾਜਧਾਨੀ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਲਈ ਸ਼ੁੱਕਰਵਾਰ ਨੂੰ ਦਿੱਲੀ ਪੁਲਸ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ਾਹ ਨੇ ਦਿੱਲੀ ਦੇ ਹਰੇਕ ਵਾਸੀ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਦਿੱਲੀ ਦੀ ਸੁਰੱਖਿਆ 'ਚ ਜਨਤਾ ਦਾ ਭਰੋਸਾ ਯਕੀਨੀ ਕਰਨਾ ਹਰੇਕ ਪੁਲਸ ਅਧਿਕਾਰੀ ਦੀ ਵਿਅਕਤੀਗਤ ਜ਼ਿੰਮੇਵਾਰੀ ਹੈ। ਅਧਿਕਾਰੀਆਂ ਅਨੁਸਾਰ, ਗ੍ਰਹਿ ਮੰਤਰੀ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਇਕ ਬੈਠਕ ਕੀਤੀ। ਬੈਠਕ 'ਚ ਗ੍ਰਹਿ ਸਕੱਤਰ, ਖੁਫੀਆ ਬਿਊਰੋ ਦੇ ਡਾਇਰੈਕਟਰ, ਦਿੱਲੀ ਪੁਲਸ ਕਮਿਸ਼ਨਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਗ੍ਰਹਿ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੱਚਿਆਂ, ਔਰਤਾਂ ਅਤੇ ਸੀਨੀਅਰ ਨਾਗਰਿਕਾਂ ਦੀ ਸੁਰੱਖਿਆ ਦਿੱਲੀ ਪੁਲਸ ਲਈ ਸਰਵਉੱਚ ਪਹਿਲ ਬਣੀ ਰਹਿਣੀ ਚਾਹੀਦੀ ਹੈ।
ਇਹ ਵੀ ਪੜ੍ਹੋ : 450 ਰੁਪਏ 'ਚ ਮਿਲੇਗਾ ਗੈਸ ਸਿਲੰਡਰ, ਕਰੋ ਇਹ ਛੋਟਾ ਜਿਹਾ ਕੰਮ
ਉਨ੍ਹਾਂ ਨੇ ਪੁਲਸ ਬਲ ਦੇ ਨਿਰਣਾਇਕ ਤਰੀਕੇ ਨਾਲ ਕੰਮ ਕਰਨ 'ਤੇ ਜ਼ੋਰ ਦਿੱਤਾ ਤਾਂ ਕਿ ਰਾਸ਼ਟਰੀ ਰਾਜਧਾਨੀ 'ਚ ਜਨ ਸੁਰੱਖਿਆ ਦੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਸੁਰੱਖਿਅਤ ਮਾਹੌਲ ਯਕੀਨੀ ਕੀਤਾ ਜਾ ਸਕੇ। ਅਧਿਕਾਰੀ ਨੇ ਦੱਸਿਆ ਕਿ ਬੈਠਕ ਦੌਰਾਨ ਗ੍ਰਹਿ ਮੰਤਰੀ ਨੇ ਅਪਰਾਧ ਦੇ ਪ੍ਰਤੀ ਸਰਕਾਰ ਦੀ 'ਬਿਲਕੁੱਲ ਬਰਦਾਸ਼ਤ ਨਹੀਂ ਕਰਨ' ਦੀ ਨੀਤੀ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਕਾਨੂੰਨ ਵਿਵਸਥਾ ਬਣਾਏ ਰੱਖਣ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼ਾਹ ਨੇ ਪੁਲਸ ਨੂੰ ਜਨਤਕ ਸੁਰੱਖਿਆ ਨਾਲ ਜੁੜੇ ਮੁੱਖ ਖੇਤਰਾਂ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਕਾਰਜ ਯੋਜਨਾਵਾਂ ਬਣਾਉਣ ਅਤੇ ਕੇਂਦਰਿਤ ਮੁਹਿੰਮ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਪੁਲਸ ਫੋਰਸ ਨੂੰ ਨਾਗਰਿਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਅਪਰਾਧੀਆਂ 'ਚ ਡਰ ਪੈਦਾ ਕਰਨ ਲਈ ਕੰਮ ਕਰਨਾ ਚਾਹੀਦਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8