ਸਿਹਤਯਾਬ ਹੋਏ ਅਮਿਤ ਸ਼ਾਹ, ਛੇਤੀ ਹੀ ਮਿਲ ਸਕਦੀ ਹੈ ਏਮਜ਼ 'ਚੋਂ ਛੁੱਟੀ

Saturday, Aug 29, 2020 - 05:59 PM (IST)

ਨਵੀਂ ਦਿੱਲੀ (ਭਾਸ਼ਾ)— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਹਤਯਾਬ ਹੋ ਗਏ ਹਨ ਅਤੇ ਛੇਤੀ ਹੀ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚੋਂ ਛੁੱਟੀ ਦਿੱਤੀ ਜਾ ਸਕਦੀ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਸ਼ਾਹ ਨੂੰ ਕੋਵਿਡ-19 ਬੀਮਾਰੀ ਤੋਂ ਬਾਅਦ ਸਿਹਤ ਸੰਬੰਧੀ ਸਮੱਸਿਆ ਕਾਰਨ ਦਿੱਲੀ ਸਥਿਤੀ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) 'ਚ 18 ਅਗਸਤ ਨੂੰ ਦਾਖ਼ਲ ਕਰਵਾਇਆ ਗਿਆ ਸੀ। 

PunjabKesari

ਏਮਜ਼ ਨੇ ਇਕ ਬਿਆਨ ਵਿਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਵਿਡ-19 ਬੀਮਾਰੀ ਮਗਰੋਂ ਦੇਖਭਾਲ ਲਈ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਸਿਹਤਯਾਬ ਹੋ ਗਏ ਹਨ ਅਤੇ ਛੇਤੀ ਹੀ ਉਨ੍ਹਾਂ ਨੂੰ ਛੁੱਟੀ ਦਿੱਤੀ ਜਾ ਸਕਦੀ ਹੈ। ਏਮਜ਼ ਵਲੋਂ ਜਾਰੀ ਬਿਆਨ ਮੁਤਾਬਕ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚੋਂ ਛੁੱਟੀ ਮਿਲਣ ਤੋਂ ਕੁਝ ਦਿਨਾਂ ਬਾਅਦ ਥਕਾਣ ਅਤੇ ਸਰੀਰ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ 18 ਅਗਸਤ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੋਂ ਉਹ ਆਪਣਾ ਦਫ਼ਤਰੀ ਕੰਮ ਵੇਖ ਰਹੇ ਹਨ।

ਦੱਸਣਯੋਗ ਹੈ ਕਿ 2 ਅਗਸਤ ਨੂੰ ਸ਼ਾਹ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, 14 ਅਗਸਤ ਨੂੰ ਉਨ੍ਹਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਸੀ ਅਤੇ ਇਸ ਬਾਬਤ ਉਨ੍ਹਾਂ ਨੇ ਟਵਿੱਟਰ 'ਤੇ ਟਵੀਟ ਕਰ ਕੇ ਜਾਣਕਾਰੀ ਵੀ ਦਿੱਤੀ ਸੀ। ਉਨ੍ਹਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਹੋਇਆ ਸੀ। ਵਾਇਰਸ ਤੋਂ ਮੁਕਤ ਹੋਣ ਮਗਰੋਂ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ।


Tanu

Content Editor

Related News