ਈਮਾਨਦਾਰ ਟੈਕਸਦਾਤਾਵਾਂ ਨੂੰ ਮਜ਼ਬੂਤ ਕਰਨ ਲਈ ਮੋਦੀ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲਏ : ਸ਼ਾਹ

Thursday, Aug 13, 2020 - 05:56 PM (IST)

ਈਮਾਨਦਾਰ ਟੈਕਸਦਾਤਾਵਾਂ ਨੂੰ ਮਜ਼ਬੂਤ ਕਰਨ ਲਈ ਮੋਦੀ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲਏ : ਸ਼ਾਹ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਯਾਨੀ ਵੀਰਵਾਰ ਨੂੰ ਕਿਹਾ ਕਿ ਈਮਾਨਦਾਰ ਟੈਕਸਦਾਤਾ ਦੇਸ਼ ਦੇ ਵਿਕਾਸ ਅਤੇ ਖੁਸ਼ਹਾਲੀ ਦੀ ਰੀੜ੍ਹ ਹਨ ਅਤੇ ਇਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਰਵਾਰ ਨੂੰ ਸ਼ੁਰੂ ਕੀਤੇ ਗਏ 'ਪਾਰਦਰਸ਼ੀ ਟੈਕਸ- ਈਮਾਨਦਾਰ ਦਾ ਸਨਮਾਨ' ਪਲੇਟਫਾਰਮ ਨੂੰ 'ਨਵੇਂ ਭਾਰਤ' ਲਈ ਇਕ ਮਹੱਤਵਪੂਰਨ ਕਦਮ ਦੱਸਦੇ ਹੋਏ ਸ਼੍ਰੀ ਸ਼ਾਹ ਨੇ ਟਵੀਟ ਕੀਤਾ,''ਪਾਰਦਰਸ਼ੀ ਟੈਕਸ-ਈਮਾਨਦਾਰ ਦਾ ਸਨਮਾਨ' ਪਲੇਟਫਾਰਮ ਦਾ ਲਾਂਚ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸਾਡੇ ਟੈਕਸਦਾਤਾਵਂ ਲਈ ਇਕ ਤੋਹਫ਼ਾ ਹੈ।

PunjabKesariਫੇਸਲੈੱਸ ਅਸੈਸਮੈਂਟ, ਫੇਸਲੈੱਸ ਅਪੀਲ ਅਤੇ ਟੈਕਸਪੇਅਰਜ਼ ਚਾਰਟਰ ਵਰਗੇ ਸੁਧਾਰਾਂ ਨਾਲ ਇਹ ਪਲੇਟਫਾਰਮ ਸਾਡੀ ਟੈਕਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗਾ। ਇਕ ਹੋਰ ਟਵੀਟ 'ਚ ਉਨ੍ਹਾਂ ਨੇ ਕਿਹਾ,''ਈਮਾਨਦਾਰ ਟੈਕਸਦਾਤਾ ਭਾਰਤ ਦੇ ਵਿਕਾਸ ਅਤੇ ਖੁਸ਼ਹਾਲੀ ਦੀ ਰੀੜ੍ਹ ਹਨ, ਇਨ੍ਹਾਂ ਨੂੰ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਸਨਮਾਨ ਦੇਣ ਲਈ ਮੋਦੀ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲਏ ਹਨ। ਇਹ ਪਲੇਟਫਾਰਮ ਨਰਿੰਦਰ ਮੋਦੀ ਦੀ 'ਮਿਨੀਮਮ ਗਵਰਨਮੈਂਟ, ਮੈਕਸੀਮਮ ਗਵਰਨੈਂਸ ਦੇ ਸੰਕਲਪ ਦੀ ਦਿਸ਼ਾ 'ਚ ਇਕ ਹੋਰ ਮਹੱਤਵਪੂਰਨ ਕਦਮ ਹੈ।''


author

DIsha

Content Editor

Related News