ਗ੍ਰਹਿ ਮੰਤਰੀ ਅਮਿਤ ਸ਼ਾਹ ਹਸਪਤਾਲ 'ਚ ਭਰਤੀ

Wednesday, Sep 04, 2019 - 01:23 PM (IST)

ਗ੍ਰਹਿ ਮੰਤਰੀ ਅਮਿਤ ਸ਼ਾਹ ਹਸਪਤਾਲ 'ਚ ਭਰਤੀ

ਅਹਿਮਦਾਬਾਦ— ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਅੱਜ ਭਾਵ ਬੁੱਧਵਾਰ ਨੂੰ ਅਹਿਮਦਾਬਾਦ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਕੇਡੀ ਹਸਪਤਾਲ ਅਮਿਤ ਸ਼ਾਹ ਦੀ ਛੋਟੀ ਜਿਹੀ ਸਰਜਰੀ ਲਈ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਰਜਰੀ ਨੂੰ ਲੈ ਕੇ ਅਜੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਹ ਨੂੰ ਸ਼ਾਮ ਤਕ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ। 

ਦੱਸਣਯੋਗ ਹੈ ਕਿ ਹਾਲ ਹੀ 'ਚ ਗੁਜਰਾਤ ਦੌਰੇ ਤੋਂ ਪਰਤਣ ਮਗਰੋਂ 54 ਸਾਲਾ ਸ਼ਾਹ ਕੱਲ ਰਾਤ ਇਕ ਵਾਰ ਫਿਰ ਅਚਾਨਕ ਗੈਰ-ਸਿਆਸੀ ਦੌਰੇ 'ਤੇ ਇੱਥੇ ਪਹੁੰਚੇ। ਉਹ ਸਿੱਧੇ ਥਲਤੇਜ ਸਥਿਤ ਆਪਣੇ ਘਰ ਪਹੁੰਚੇ। ਅੱਜ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। ਅਮਿਤ ਸ਼ਾਹ ਲੰਬੇ ਸਮੇਂ ਤੋਂ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ।


author

Tanu

Content Editor

Related News