CAA ਤਹਿਤ ਭਾਰਤ ''ਚ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਵਾਂਗੇ : ਅਮਿਤ ਸ਼ਾਹ

Sunday, Mar 01, 2020 - 04:41 PM (IST)

CAA ਤਹਿਤ ਭਾਰਤ ''ਚ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਵਾਂਗੇ : ਅਮਿਤ ਸ਼ਾਹ

ਕੋਲਕਾਤਾ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਐਤਵਾਰ ਨੂੰ ਇਕ ਦਿਨਾਂ ਦੌਰੇ 'ਤੇ ਕੋਲਕਾਤਾ ਪੁੱਜੇ। ਉਨ੍ਹਾਂ ਨੇ ਇੱਥੇ ਰਾਸ਼ਟਰੀ ਸੁਰੱਖਿਆ ਗਾਰਡ (ਐੱਨ. ਐੱਸ. ਜੀ.) ਦੇ ਵਿਸ਼ੇਸ਼ ਕੰਪਲੈਕਸ ਦਾ ਉਦਘਾਟਨ ਕੀਤਾ। ਸ਼ਾਹ ਨੇ ਭਾਜਪਾ ਦੀ ਇਕ ਰੈਲੀ ਨੂੰ ਵੀ ਸੰਬੋਧਿਤ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਤਕ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਤਹਿਤ ਦੇਸ਼ 'ਚ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਨਹੀਂ ਦਿੱਤੀ ਜਾਂਦੀ, ਉਦੋਂ ਤਕ ਨਰਿੰਦਰ ਮੋਦੀ ਸਰਕਾਰ ਨਹੀਂ ਰੁਕੇਗੀ। ਸ਼ਾਹ ਨੇ ਭਰੋਸਾ ਜਤਾਇਆ ਕਿ ਭਾਜਪਾ ਪਾਰਟੀ 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਬੰਗਾਲ 'ਚ ਦੋ-ਤਿਹਾਈ ਬਹੁਮਤ ਨਾਲ ਅਗਲੀ ਸਰਕਾਰ ਬਣਾਏਗੀ। 

ਤ੍ਰਿਣਮੂਲ ਕਾਂਗਰਸ ਸਮੇਤ ਵਿਰੋਧੀ ਦਲਾਂ 'ਤੇ ਸ਼ਰਨਾਰਥੀਆਂ ਅਤੇ ਘੱਟ ਗਿਣਤੀ ਭਾਈਚਾਰੇ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦੇ ਹੋਏ ਸ਼ਾਹ ਨੇ ਕਿਹਾ ਕਿ ਸੀ. ਏ. ਏ. ਕਾਰਨ ਇਕ ਵੀ ਵਿਅਕਤੀ ਨੂੰ ਨਾਗਰਿਕਤਾ ਨਹੀਂ ਗੁਵਾਉਣੀ ਪਵੇਗੀ। ਵਿਰੋਧੀ ਧਿਰ ਘੱਟ ਗਿਣਤੀਆਂ ਨੂੰ ਡਰਾ ਰਿਹਾ ਹੈ। ਮੈਂ ਘੱਟ ਗਿਣਤੀ ਭਾਈਚਾਰੇ ਦੇ ਹਰ ਵਿਅਕਤੀ ਨੂੰ ਭਰੋਸਾ ਦਿੰਦਾ ਹਾਂ ਕਿ ਸੀ. ਏ. ਏ. ਸਿਰਫ ਨਾਗਰਿਕਤਾ ਦਿੰਦਾ ਹੈ, ਨਾ ਕਿ ਖੋਹਦਾ ਹੈ। ਇਸ ਨਾਲ ਤੁਹਾਡੀ ਨਾਗਰਿਕਤਾ 'ਤੇ ਅਸਰ ਨਹੀਂ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤਕ ਸਾਰੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਨਹੀਂ ਮਿਲ ਜਾਂਦੀ, ਉਦੋਂ ਤਕ ਅਸੀਂ ਨਹੀਂ ਰੁਕਾਂਗੇ। 


author

Tanu

Content Editor

Related News