ਅਮਿਤ ਸ਼ਾਹ ਨੇ ਗੁਜਰਾਤ ਵਾਸੀਆਂ ਨੂੰ ਦਿੱਤੀ ਸੌਗਾਤ, ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Saturday, Sep 30, 2023 - 05:31 PM (IST)
ਗਾਂਧੀਨਗਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ 'ਚ ਅਹਿਮਦਾਬਾਦ ਨਗਰ ਨਿਗਮ (AMC) ਅਤੇ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ (AUDA) ਦੇ 1651 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਅਮਿਤ ਸ਼ਾਹ ਨੇ ਸਰਖੇਜ, ਭਾੜਜ ਪਿੰਡ, ਓਗਨਾਜ, ਜਗਤਪੁਰ ਪਿੰਡ, ਤ੍ਰਾਗੜ ਵਿਚ ਤਾਲਾਬਾਂ ਦੇ ਨਵੀਨੀਕਰਨ ਦੇ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਸਮੇਤ ਕਈ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਹੱਸਦੇ-ਖੇਡਦੇ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, TB ਨਾਲ ਹੋਈ ਮਾਂ ਦੀ ਮੌਤ, ਵਿਲਕਦੇ ਰਹਿ ਗਏ ਮਾਸੂਮ
ਕੇਂਦਰੀ ਗ੍ਰਹਿ ਮੰਤਰੀ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਗਾਂਧੀਨਗਰ ਲੋਕ ਸਭਾ ਹਲਕੇ 'ਚ ਕੋਈ ਵੀ ਵਾਰਡ ਅਜਿਹਾ ਨਹੀਂ ਹੈ, ਜਿੱਥੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਨਾ ਰੱਖਿਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਅਹਿਮਦਾਬਾਦ ਨਗਰ ਨਿਗਮ ਅਤੇ ਗੁਜਰਾਤ ਸਰਕਾਰ ਨੇ ਲੋਕਾਂ ਦੀ ਮੰਗ ਤੋਂ ਪਹਿਲਾਂ ਹੀ ਵਿਕਾਸ ਕੰਮ ਸ਼ੁਰੂ ਕਰਵਾ ਦਿੱਤੇ ਹਨ। ਇਸ ਲਈ ਅਹਿਮਦਾਬਾਦ ਨਗਰ ਨਿਗਮ ਅਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਦਾ ਧੰਨਵਾਦ ਕਰਦੇ ਹੋਏ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਮੰਗਣ ਤੋਂ ਪਹਿਲਾਂ ਹੀ ਦੇਣ ਦੀ ਪਰੰਪਰਾ ਬਣਾਈ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਗਾਂਧੀਨਗਰ ਲੋਕ ਸਭਾ ਹਲਕੇ 'ਚ ਪਿਛਲੇ 52 ਮਹੀਨਿਆਂ 'ਚ 17,544 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਗਏ ਹਨ। ਸ਼ਾਹ ਨੇ ਕਿਹਾ ਕਿ ਅੱਜ ਲਗਭਗ 1650 ਕਰੋੜ ਰੁਪਏ ਦੀ ਲਾਗਤ ਨਾਲ AMC ਅਤੇ AUDA ਦੇ 39 ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਇਨ੍ਹਾਂ 'ਚੋਂ 18 ਸਕੀਮਾਂ ਦਾ ਉਦਘਾਟਨ ਅਤੇ 21 ਦਾ ਭੂਮੀ ਪੂਜਨ ਕੀਤਾ ਗਿਆ।
ਇਹ ਵੀ ਪੜ੍ਹੋ- 30 ਰੁਪਏ ਨੂੰ ਲੈ ਕੇ ਪਿਆ ਬਖੇੜਾ, ਦੋਸਤਾਂ ਨੇ 11ਵੀਂ 'ਚ ਪੜ੍ਹਦੇ ਦੋਸਤ ਨੂੰ ਦਿੱਤੀ ਬੇਰਹਿਮ ਮੌਤ
ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਤਿੰਨ ਮਹੀਨਿਆਂ 'ਚ ਦੁਨੀਆ ਭਰ 'ਚ ਭਾਰਤ ਦਾ ਮਾਣ ਵਧਾਇਆ ਹੈ। ਪ੍ਰਧਾਨ ਮੰਤਰੀ ਮੋਦੀ ਜੀ ਨੇ ਸਿਰਫ ਤਿੰਨ ਮਹੀਨਿਆਂ 'ਚ ਨਵੀਂ ਸੰਸਦ, ਚੰਦਰਯਾਨ, ਜੀ-20 ਅਤੇ ਨਾਰੀ ਸ਼ਕਤੀ ਵੰਦਨ ਐਕਟ ਵਰਗੇ ਚਾਰ ਬਹੁਤ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਾਇਦ ਇਕ ਅਜਿਹਾ ਕੰਮ 50 ਸਾਲਾਂ ਵਿਚ ਕੀਤਾ ਜਾ ਸਕਦਾ ਹੈ ਜਦਕਿ ਪ੍ਰਧਾਨ ਮੰਤਰੀ ਮੋਦੀ ਜੀ ਨੇ 3 ਮਹੀਨਿਆਂ 'ਚ 4 ਅਜਿਹੇ ਕੰਮ ਪੂਰੇ ਕਰ ਦਿੱਤੇ ਹਨ। ਇਹ ਦਰਸਾਉਂਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਭਾਰਤ ਨੂੰ ਦੁਨੀਆ 'ਚ ਪਹਿਲਾ ਸਥਾਨ ਬਣਾਉਣ ਲਈ ਵਚਨਬੱਧ ਹੈ। ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਨੇ ਇਸਰੋ ਦੀ ਕਾਇਆਕਲਪ ਕੀਤੀ ਅਤੇ ਵਿਗਿਆਨੀਆਂ ਨੂੰ ਪੁਲਾੜ ਦੇ ਖੇਤਰ 'ਚ ਭਾਰਤ ਨੂੰ ਚੋਟੀ ਦੇ ਸਥਾਨ 'ਤੇ ਲਿਜਾਉਣ ਲਈ ਪ੍ਰੇਰਿਤ ਕੀਤਾ ਹੈ। ਨਤੀਜੇ ਵਜੋਂ ਭਾਰਤ ਅਤੇ ਪੂਰੀ ਦੁਨੀਆ ਨੇ ਚੰਦਰਯਾਨ 'ਤੇ ਤਿਰੰਗਾ ਲਹਿਰਾਉਂਦੇ ਦੇਖਿਆ, ਜੋ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੀ ਅਗਵਾਈ 'ਚ ਭਾਰਤ ਨੇ ਜੀ-20 ਸੰਮੇਲਨ ਦਾ ਸਫਲਤਾਪੂਰਵਕ ਆਯੋਜਨ ਕੀਤਾ।
ਇਹ ਵੀ ਪੜ੍ਹੋ- ਵਰ੍ਹਿਆਂ ਬਾਅਦ ਸੱਚ ਹੋਇਆ ਸੀ ਸੁਫ਼ਨਾ, ਕਿਸਮਤ 'ਚ ਲਿਖਿਆ ਸੀ ਕਾਲ, ਸਕੇ ਭਰਾਵਾਂ ਨਾਲ ਵਾਪਰੀ ਅਣਹੋਣੀ
ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਈ ਤਰ੍ਹਾਂ ਦੀਆਂ ਯੋਜਨਾਵਾਂ ਲੈ ਕੇ ਆਏ ਹਨ। ਇਨ੍ਹਾਂ 'ਚੋਂ ਹਾਲ ਹੀ 'ਚ ਸ਼ੁਰੂ ਕੀਤੀ ਗਈ ਵਿਸ਼ਵਕਰਮਾ ਸਕੀਮ ਬਹੁਤ ਖਾਸ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਕਰੋੜਾਂ ਲੋਕ ਵੱਖ-ਵੱਖ ਤਰ੍ਹਾਂ ਦੇ ਛੋਟੇ ਕਾਰੋਬਾਰ ਕਰਦੇ ਹਨ ਅਤੇ ਇਨ੍ਹਾਂ ਤੋਂ ਬਿਨਾਂ ਦੇਸ਼ ਦਾ ਵਿਕਾਸ ਸੰਭਵ ਨਹੀਂ ਹੈ। ਵਿਸ਼ਵਕਰਮਾ ਯੋਜਨਾ ਤਹਿਤ ਪ੍ਰਧਾਨ ਮੰਤਰੀ ਮੋਦੀ ਨੇ ਅਜਿਹੇ ਲੋਕਾਂ ਨੂੰ ਹੁਨਰਮੰਦ ਬਣਾਉਣ, ਉਨ੍ਹਾਂ ਨੂੰ ਮਾਹਿਰ ਬਣਾਉਣ, ਉਨ੍ਹਾਂ ਨੂੰ ਟੂਲਕਿੱਟ ਦੇਣ ਅਤੇ ਮਸ਼ੀਨਾਂ ਖਰੀਦਣ ਲਈ 3 ਲੱਖ ਰੁਪਏ ਤੱਕ ਦਾ ਕਰਜ਼ਾ ਦੇਣ ਦੀ ਵਿਵਸਥਾ ਕੀਤੀ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੇ 20 ਤੋਂ ਵੱਧ ਛੋਟੇ-ਮੋਟੇ ਭਾਈਚਾਰਿਆਂ ਨੂੰ ਮਾਲਾ ਦੇ ਮਣਕੇ ਵਾਂਗ ਇਕ ਸਰਕਾਰੀ ਯੋਜਨਾ ਵਿਚ ਜੋੜਨ ਦਾ ਦੂਰਅੰਦੇਸ਼ੀ ਕੰਮ ਕੀਤਾ ਹੈ। ਜੀ-20 'ਚ ਅਫਰੀਕਨ ਯੂਨੀਅਨ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਮੋਦੀ ਜੀ ਨੇ ਭਾਰਤ, ਵਿਕਸਿਤ ਦੇਸ਼ਾਂ ਅਤੇ ਵਿਕਾਸਸ਼ੀਲ ਦੇਸ਼ਾਂ ਦੇ ਨਾਲ ਹੋਣ ਦਾ ਸੰਦੇਸ਼ ਦੇਣ ਦਾ ਕੰਮ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8