ਅਮਿਤ ਸ਼ਾਹ ਨੇ ਅਹਿਮਦਾਬਾਦ ’ਚ ਮਲਟੀ-ਸਪੈਸ਼ਲਿਟੀ ਹਸਪਤਾਲ ਦਾ ਕੀਤਾ ਉਦਘਾਟਨ

Sunday, Mar 28, 2021 - 01:33 PM (IST)

ਅਮਿਤ ਸ਼ਾਹ ਨੇ ਅਹਿਮਦਾਬਾਦ ’ਚ ਮਲਟੀ-ਸਪੈਸ਼ਲਿਟੀ ਹਸਪਤਾਲ ਦਾ ਕੀਤਾ ਉਦਘਾਟਨ

ਅਹਿਮਦਾਬਾਦ (ਭਾਸ਼ਾ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਅਹਿਮਦਾਬਾਦ ’ਚ ਇਕ ਨਿੱਜੀ ਮਲਟੀ-ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕੀਤਾ। ਸ਼ਾਹ ਨੇ  ਅਹਿਮਦਾਬਾਦ ਦੇ ਬੋਪਲ ਇਲਾਕੇ ’ਚ ਸਥਿਤ ਦੇਵਸਯ ਸੁਪਰ-ਸਪੈਸ਼ਲਿਟੀ ਕਿਡਨੀ ਅਤੇ ਮਲਟੀ-ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਕਰਮਚਾਰੀਆਂ ਅਤੇ ਡਾਕਟਰਾਂ ਨਾਲ ਗੱਲਬਾਤ ਕੀਤੀ। ਅਹਿਮਦਾਬਾਦ ਦੀ ਘਾਟਲੋਦੀਆ ਸੀਟ ਦੀ ਅਗਵਾਈ ਕਰਨ ਵਾਲੇ ਭਾਜਪਾ ਵਿਧਾਇਕ ਭੂਪੇਂਦਰ ਪਟੇਲ ਅਤੇ ਪਾਰਟੀ ਦੇ ਕੁਝ ਹੋਰ ਮੈਂਬਰ ਵੀ ਇਸ ਮੌਕੇ ’ਤੇ ਮੌਜੂਦ ਸਨ।
 


author

Anuradha

Content Editor

Related News