ਅਮਿਤ ਸ਼ਾਹ ਨੇ ਕੀਤਾ RT-PCR ਲੈਬ ਦਾ ਉਦਘਾਟਨ, 6 ਘੰਟੇ ''ਚ ਆਵੇਗਾ ਕੋਰੋਨਾ ਦਾ ਨਤੀਜਾ

Monday, Nov 23, 2020 - 08:56 PM (IST)

ਅਮਿਤ ਸ਼ਾਹ ਨੇ ਕੀਤਾ RT-PCR ਲੈਬ ਦਾ ਉਦਘਾਟਨ, 6 ਘੰਟੇ ''ਚ ਆਵੇਗਾ ਕੋਰੋਨਾ ਦਾ ਨਤੀਜਾ

ਨੈਸ਼ਨਲ ਡੈਸਕ : ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣ ਲੱਗੇ ਹਨ, ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਸਾਵਧਾਨ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨ ਜਾ ਰਹੇ ਹਨ। ਇਸ ਦੌਰਾਨ ਗ੍ਰਹਿ ਮੰਤਰੀ  ਅਮਿਤ ਸ਼ਾਹ ਨੇ ਅੱਜ ਦਿੱਲੀ 'ਚ ਆਰ.ਟੀ-ਪੀ.ਸੀ.ਆਰ. ਲੈਬ ਦਾ ਉਦਘਾਟਨ ਕੀਤਾ। ਇਸ ਲੈਬ 'ਚ ਕੋਰੋਨਾ ਟੈਸਟਿੰਗ ਕੀਤੀ ਜਾਵੇਗੀ, ਜਿਸ ਦਾ ਨਤੀਜਾ 6 ਘੰਟਿਆਂ ਦੇ ਅੰਦਰ ਆ ਜਾਵੇਗਾ। ਇੱਕ ਟੈਸਟਿੰਗ ਕਿੱਟ ਦੀ ਕੀਮਤ 499 ਰੁਪਏ ਰੱਖੀ ਗਈ ਹੈ।
ਗੋਗੋਈ ਦੇ ਦਿਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੀ.ਐੱਮ. ਮੋਦੀ ਨੇ ਜਤਾਇਆ ਸੋਗ

ਦੱਸ ਦਈਏ ਕਿ ਹਾਲ ਦੇ ਦਿਨਾਂ 'ਚ ਦਿੱਲੀ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ, ਜਿਸ ਨੂੰ ਦੇਖ ਕੇ ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਨਾਲ ਬੈਠਕ ਕਰ ਤਾਲਮੇਲ ਬਣਾਇਆ। ਕੇਂਦਰ ਨੇ ਦਿੱਲੀ ਸਰਕਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਛੇਤੀ ਹੀ 600 ਤੋਂ ਜ਼ਿਆਦਾ ਆਈ.ਸੀ.ਯੂ. ਬੈਡ ਉਪਲੱਬਧ ਕਰਵਾਏ ਜਾਣਗੇ। ਇਸ ਤੋਂ ਇਲਾਵਾ ਦਿੱਲੀ 'ਚ ਕੋਰੋਨਾ ਟੈਸਟਿੰਗ ਵਧਾਉਣ 'ਤੇ ਜ਼ੋਰ ਦਿੱਤਾ ਗਿਆ। ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ, ਸੋਸ਼ਲ ਡਿਸਟੈਂਸਿੰਗ ਰੱਖਣ ਲਈ ਕਿਹਾ ਜਾ ਰਿਹਾ ਹੈ। ਜੇਕਰ ਕੋਈ ਬਿਨਾਂ ਮਾਸਕ ਦੇ ਵੇਖਿਆ ਜਾਂਦਾ ਹੈ ਤਾਂ ਉਸ 'ਤੇ 2000 ਰੁਪਏ ਦਾ ਜੁਰਮਾਨਾ ਲੱਗੇਗਾ। ਸੋਸ਼ਲ ਡਿਸਟੈਂਸਿੰਗ ਦਾ ਪਾਲਣ ਨਹੀਂ ਕਰਨ 'ਤੇ ਅਤੇ ਜਨਤਕ ਥਾਵਾਂ 'ਤੇ ਥੁੱਕਣ 'ਤੇ ਵੀ ਜੁਰਮਾਨਾ ਰੱਖਿਆ ਗਿਆ ਹੈ। 

ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ 'ਚ ਐਤਵਾਰ ਨੂੰ ਕੋਵਿਡ-19 ਦੇ 6,746 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ ਪੀੜਤਾਂ ਦੀ ਦਰ 12.29 ਫ਼ੀਸਦੀ ਸੀ ਜਦੋਂ ਕਿ ਇਸ ਮਹਾਮਾਰੀ ਨਾਲ 121 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 8,391 ਪਹੁੰਚ ਗਈ ਸੀ। ਪਿਛਲੇ 11 ਦਿਨਾਂ 'ਚ ਅਜਿਹਾ ਪੰਜਵੀਂ ਵਾਰ ਸੀ ਜਦੋਂ ਇੱਕ ਦਿਨ 'ਚ ਮੌਤ ਦੀ ਗਿਣਤੀ 100 ਤੋਂ ਪਾਰ ਪਹੁੰਚਿਆ।


author

Inder Prajapati

Content Editor

Related News