ਅਮਿਤ ਸ਼ਾਹ ਨੇ ਡਾਕਟਰਾਂ ਅਤੇ IMA ਨਾਲ ਕੀਤੀ ਗੱਲਬਾਤ, ਸੁਰੱਖਿਆ ਦਾ ਦਿੱਤਾ ਭਰੋਸਾ

Wednesday, Apr 22, 2020 - 11:37 AM (IST)

ਅਮਿਤ ਸ਼ਾਹ ਨੇ ਡਾਕਟਰਾਂ ਅਤੇ IMA ਨਾਲ ਕੀਤੀ ਗੱਲਬਾਤ, ਸੁਰੱਖਿਆ ਦਾ ਦਿੱਤਾ ਭਰੋਸਾ

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਭਾਵ ਅੱਜ ਵੀਡੀਓ ਕਾਨਫਰੰਸ ਜ਼ਰੀਏ ਡਾਕਟਰਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਨਾਲ ਗੱਲਬਾਤ ਕੀਤੀ। ਇਸ ਦੌਰਾਨ ਅਮਿਤ ਸ਼ਾਹ ਨੇ ਉਨ੍ਹਾਂ ਦੇ ਚੰਗੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਨ੍ਹਾਂ ਨੂੰ ਸੁਰੱਖਿਆ ਦਾ ਵੀ ਭਰੋਸਾ ਦਿੱਤਾ ਅਤੇ ਅਪੀਲ ਕੀਤੀ ਕਿ ਉਹ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਵੀ ਨਾ ਕਰਨ, ਸਰਕਾਰ ਉਨ੍ਹਾਂ ਨਾਲ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਡਾਕਟਰ ਹਰਸ਼ਵਰਧਨ ਵੀ ਮੌਜੂਦ ਰਹੇ। ਦੱਸ ਦੇਈਏ ਕਿ ਦੇਸ਼ 'ਚ ਕਈ ਥਾਵਾਂ 'ਤੇ ਡਾਕਟਰਾਂ 'ਤੇ ਹਮਲੇ ਹੋਣ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ 'ਤੇ ਸਾਰੀਆਂ ਸੂਬਾ ਸਰਕਾਰਾਂ ਵਲੋਂ ਐਕਸ਼ਨ ਵੀ ਲਿਆ ਗਿਆ। ਹੁਣ ਗ੍ਰਹਿ ਮੰਤਰੀ ਨੇ ਵੀ ਡਾਕਟਰਾਂ ਨੂੰ ਭਰੋਸਾ ਦਿੱਤਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਮੈਡੀਕਲ ਸਟਾਫ 'ਤੇ ਹੋਏ ਹਮਲਿਆਂ ਤੋਂ ਡਾਕਟਰ ਨਾਰਾਜ਼ ਹਨ ਅਤੇ ਉਹ ਸਖਤ ਕੇਂਦਰੀ ਸਪੈਸ਼ਲ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

PunjabKesari

ਜ਼ਿਕਰਯੋਗ ਹੈ ਕਿ ਕੋਰੋਨਾ ਵਿਰੁੱਧ ਜੰਗ 'ਚ ਜੋ ਡਾਕਟਰ ਦੇਵਦੂਤ ਬਣੇ ਹੋਏ ਹਨ, ਉਹ ਹੀ ਹੁਣ 'ਕਾਲਾ ਦਿਵਸ' ਮਨਾਉਣ ਨੂੰ ਮਜਬੂਰ ਹਨ। ਇਕ ਪਾਸੇ ਡਾਕਟਰ ਲੋਕਾਂ ਦੀ ਜਾਨ ਬਚਾਉਣ ਲਈ ਦਿਨ-ਰਾਤ ਜੁੱਟੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਮੈਡੀਕਲ ਸਟਾਫ 'ਤੇ ਹਮਲੇ ਘੱਟ ਹੋਣ ਦਾ ਨਾਮ ਨਹੀਂ ਲੈ ਰਹੇ ਹਨ। ਇਸ ਨੂੰ ਦੇਖਦੇ ਹੋਏ ਦੇਸ਼ ਦੇ ਲੱਖਾਂ ਡਾਕਟਰਾਂ ਨੇ ਅੱਜ ਕਾਲਾ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਇਸ ਦਾ ਐਲਾਨ ਕੀਤਾ ਹੈ। ਸਾਰੇ ਡਾਕਟਰਾਂ ਅਤੇ ਹਸਪਤਾਲਾਂ ਨੂੰ ਬੁੱਧਵਾਰ ਰਾਤ 9 ਵਜੇ ਮੋਮਬੱਤੀਆਂ ਜਗਾ ਕੇ ਵਿਰੋਧ ਜਤਾਉਣ ਨੂੰ ਕਿਹਾ ਹੈ।


author

Tanu

Content Editor

Related News