ਸ਼ਾਹ ਨੇ ਸ਼੍ਰੀਨਗਰ ’ਚ ‘ਬਲੀਦਾਨ ਸਤੰਭ’ ਦਾ ਨੀਂਹ ਪੱਥਰ ਰੱਖਿਆ

06/25/2023 5:28:06 PM

ਰੀਨਗਰ, (ਯੂ. ਐੱਨ. ਆਈ.)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਇੱਥੇ ਇਤਿਹਾਸਕ ਲਾਲ ਚੌਕ ਨੇੜੇ ਪ੍ਰਤਾਪ ਪਾਰਕ ’ਚ ‘ਬਲੀਦਾਨ ਸਤੰਭ’ ਦਾ ਨੀਂਹ ਪੱਥਰ ਰੱਖਿਆ। ਨੀਂਹ ਪੱਥਰ ਸਮਾਗਮ ਵਿੱਚ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨ੍ਹਾ ਵੀ ਮੌਜੂਦ ਸਨ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਸ਼ਹਿਰ ਦੇ ਕੇਂਦਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ। ਗ੍ਰਹਿ ਮੰਤਰੀ ਦੇ ਸਮਾਗਮ ਵਾਲੀ ਥਾਂ ਤੋਂ ਬਾਹਰ ਜਾਣ ਤੱਕ ਕੁਝ ਸਮੇਂ ਲਈ ਆਵਾਜਾਈ ਰੋਕ ਦਿੱਤੀ ਗਈ ਸੀ। ਹਾਲਾਂਕਿ ਲਾਲ ਚੌਕ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ। ਇਸ ਤੋਂ ਪਹਿਲਾਂ ਸ਼ਾਹ ਨੇ ਗੰਦਰਬਲ ਦੇ ਬਾਲਟਾਲ ਦਾ ਦੌਰਾ ਕੀਤਾ ਅਤੇ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸ਼ਹੀਦ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜੰਮੂ-ਕਸ਼ਮੀਰ ਪੁਲਸ ਦੇ ਅਣਗਿਣਤ ਜਵਾਨਾਂ, ਜਿਨ੍ਹਾਂ ਨੇ ਅੱਤਵਾਦੀਆਂ ਨਾਲ ਲੜਦੇ ਹੋਏ ਨਿਰਦੋਸ਼ ਨਾਗਰਿਕਾਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ, ਇਹ ਇਸ ਗੱਲ ਦਾ ਸਬੂਤ ਹੈ ਕਿ ਕਸ਼ਮੀਰ ਅਤੇ ਉਥੋਂ ਦੇ ਲੋਕ ਸ਼ਾਂਤੀ ਲਈ ਕਿੰਨੇ ਪ੍ਰਤੀਬੱਧ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ’ਚ ਅਜਿਹੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਸਰਕਾਰ ਵਲੋਂ ਨਿਯੁਕਤੀ ਪੱਤਰ ਵੰਡੇ।

Rakesh

This news is Content Editor Rakesh