ਅਗਨੀਵੀਰਾਂ ''ਤੇ ਹਰਿਆਣਾ ''ਚ Amit Shah ਨੇ ਕਰ''ਤਾ ਵੱਡਾ ਐਲਾਨ, ਨੌਕਰੀ ''ਤੇ ਦੇ ਦਿੱਤੀ ਇਹ ਗਾਰੰਟੀ

Tuesday, Sep 17, 2024 - 06:22 PM (IST)

ਨੈਸ਼ਨਲ ਡੈਸਕ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ 'ਅਗਨੀਪਥ' ਫ਼ੌਜੀ ਭਰਤੀ ਯੋਜਨਾ ਨੂੰ ਲੈ ਕੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ (ਕਾਂਗਰਸ ਨੇਤਾ) ਇਸ ਮੁੱਦੇ 'ਤੇ ਰਾਜਨੀਤੀ ਕਰ ਰਹੇ ਹਨ। ਸ਼ਾਹ ਨੇ ਇਹ ਵੀ ਦੋਸ਼ ਲਾਇਆ ਕਿ ਰਾਹੁਲ ਗਾਂਧੀ ਅਤੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਦਾ ਏਜੰਡਾ (ਜੰਮੂ-ਕਸ਼ਮੀਰ) ਚੋਣਾਂ ਤੋਂ ਬਾਅਦ ਸਾਰੇ ਅੱਤਵਾਦੀਆਂ ਨੂੰ ਰਿਹਾਅ ਕਰਨਾ ਅਤੇ ਪਾਕਿਸਤਾਨ ਨਾਲ ਗੱਲਬਾਤ ਕਰਨਾ ਹੈ।

ਸ਼ਾਹ 5 ਅਕਤੂਬਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਲੋਹਾਰੂ ਤੋਂ ਭਾਜਪਾ ਉਮੀਦਵਾਰ ਜੇਪੀ ਦਲਾਲ ਦੇ ਸਮਰਥਨ 'ਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ਼ਾਹ ਨੇ ‘ਵਨ ਰੈਂਕ ਵਨ ਪੈਨਸ਼ਨ’ ਯੋਜਨਾ ਨੂੰ ਲਾਗੂ ਨਾ ਕਰਨ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਯੋਜਨਾ ਨੂੰ ਲਾਗੂ ਕੀਤਾ ਸੀ। ਹਰਿਆਣਾ 'ਚ ਆਪਣੀ ਪਹਿਲੀ ਚੋਣ ਰੈਲੀ 'ਚ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਦੋਸ਼ ਲਗਾਇਆ, ''ਅਗਨੀਵੀਰ ਯੋਜਨਾ ਲਾਗੂ ਕਰ ਦਿੱਤੀ ਗਈ ਹੈ। ਕਾਂਗਰਸ, ਖਾਸ ਕਰਕੇ ਰਾਹੁਲ 'ਬਾਬਾ' (ਰਾਹੁਲ ਗਾਂਧੀ) ਰਾਜਨੀਤੀ ਕਰ ਰਹੇ ਹਨ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਬੁਲਡੋਜ਼ਰ ਐਕਸ਼ਨ 'ਤੇ ਲਾਈ ਰੋਕ, ਜਮੀਅਤ ਦੀ ਪਟੀਸ਼ਨ 'ਤੇ 1 ਅਕਤੂਬਰ ਤੱਕ ਜਾਰੀ ਕੀਤਾ ਇਹ ਹੁਕਮ

ਸ਼ਾਹ ਨੇ ਕਿਹਾ, "ਮੈਂ ਹਰਿਆਣਾ ਦੇ ਨੌਜਵਾਨਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ 'ਹੁੱਡਾ ਐਂਡ ਕੰਪਨੀ' ਦਾ ਕੰਮ ਝੂਠ ਫੈਲਾਉਣਾ ਹੈ ਅਤੇ ਉਹ ਕਹਿ ਰਹੇ ਹਨ ਕਿ ਅਗਨੀਵੀਰ ਦਾ ਬਾਅਦ ਵਿਚ ਕੀ ਹੋਵੇਗਾ... ਪਰ ਮੈਂ ਜੋ ਕਹਿੰਦਾ ਹਾਂ ਉਹ ਕਰਦਾ ਹਾਂ।" ਜੇਕਰ ਕੋਈ ਅਗਨੀਵੀਰ ਵਾਪਸ ਆਉਂਦਾ ਹੈ ਤਾਂ ਉਸ ਨੂੰ ਨੌਕਰੀ ਤੋਂ ਬਿਨਾਂ ਨਹੀਂ ਛੱਡਿਆ ਜਾਵੇਗਾ ਅਤੇ ਭਾਜਪਾ ਇਸ ਦੀ ਜ਼ਿੰਮੇਵਾਰੀ ਲੈਂਦੀ ਹੈ।'' 

ਰੈਲੀ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪਾਰਟੀ ਦੇ ਹਰਿਆਣਾ ਇੰਚਾਰਜ ਬਿਪਲਬ ਕੁਮਾਰ ਦੇਬ, ਰਾਜ ਸਭਾ ਮੈਂਬਰ ਕਿਰਨ ਚੌਧਰੀ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News