ਸ਼ਾਹ ਨੇ ਮਮਤਾ ਨੂੰ ਲਿਖੀ ਚਿੱਠੀ- ਬੰਗਾਲ ਸਰਕਾਰ ਮਜ਼ਦੂਰਾਂ ਨੂੰ ਲਿਆਉਣ ਦੀ ਕੋਸ਼ਿਸ਼ ਨਹੀਂ ਕਰ ਰਹੀ

Saturday, May 09, 2020 - 11:56 AM (IST)

ਸ਼ਾਹ ਨੇ ਮਮਤਾ ਨੂੰ ਲਿਖੀ ਚਿੱਠੀ- ਬੰਗਾਲ ਸਰਕਾਰ ਮਜ਼ਦੂਰਾਂ ਨੂੰ ਲਿਆਉਣ ਦੀ ਕੋਸ਼ਿਸ਼ ਨਹੀਂ ਕਰ ਰਹੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਸਰਕਾਰ 'ਤੇ ਵੱਖ-ਵੱਖ ਰਾਜਾਂ 'ਚ ਫਸੇ ਰਾਜ ਦੇ ਮਜ਼ਦੂਰਾਂ ਦੀ ਵਾਪਸੀ ਦੀ ਵਿਵਸਥਾ ਕਰਨ 'ਚ ਅਸਫ਼ਲ ਰਹਿਣ ਦਾ ਦੋਸ਼ ਲਗਾਉਂਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਇਸ ਮਾਮਲੇ 'ਚ ਸਹਿਯੋਗ ਕਰਨ ਲਈ ਕਿਹਾ ਹੈ। ਸੂਤਰਾਂ ਅਨੁਸਾਰ ਅਮਿਤ ਸ਼ਾਹ ਨੇ ਮਮਤਾ ਬੈਨਰਜੀ ਨੂੰ ਇਕ ਚਿੱਠੀ ਲਿੱਖ ਕੇ ਕਿਹਾ ਹੈ ਕਿ ਵੱਖ-ਵੱਖ ਰਾਜਾਂ 'ਚ ਫਸੇ ਪੱਛਮੀ ਬੰਗਾਲ ਦੇ ਮਜ਼ਦੂਰ ਆਪਣੇ ਗ੍ਰਹਿ ਰਾਜ ਜਾਣ ਲਈ ਬੇਚੈਨ ਅਤੇ ਪਰੇਸ਼ਾਨ ਹਨ। ਕੇਂਦਰ ਸਰਕਾਰ ਫਸੇ ਹੋਏ ਪ੍ਰਵਾਸੀ ਮਜ਼ਦੂਰਾਂ ਦੀ ਉਨਾਂ ਦੇ ਘਰ ਜਾਣ 'ਚ ਮਦਦ ਕਰ ਰਹੀ ਹੈ ਪਰ ਉਸ ਨੂੰ ਪੱਛਮੀ ਬੰਗਾਲ ਸਰਕਾਰ ਤੋਂ ਉਮੀਦ ਅਨੁਸਾਰ ਸਮਰਥਨ ਨਹੀਂ ਮਿਲ ਰਿਹਾ ਹੈ।

ਉਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਵੱਖ-ਵੱਖ ਰਾਜਾਂ ਦੇ 2 ਲੱਖ ਤੋਂ ਵਧ ਪ੍ਰਵਾਸੀ ਮਜ਼ਦੂਰਾਂ ਦੀ ਉਨਾਂ ਦੇ ਰਾਜ 'ਚ ਜਾਣ 'ਚ ਮਦਦ ਕੀਤੀ। ਚਿੱਠੀ 'ਚ ਲਿਖਿਆ ਗਿਆ ਹੈ ਕਿ ਪੱਛਮੀ ਬੰਗਾਲ ਸਰਕਾਰ ਟਰੇਨਾਂ ਦੇ ਰਾਜ 'ਚ ਆਉਣ ਨਾਲ ਸੰਬੰਧਤ ਪ੍ਰਕਿਰਿਆ 'ਚ ਸਹਿਯੋਗ ਨਹੀਂ ਕਰ ਰਹੀ ਹੈ। ਇਹ ਪੱਛਮੀ ਬੰਗਾਲ ਦੇ ਪ੍ਰਵਾਸੀ ਮਜ਼ਦੂਰਾਂ ਦੇ ਨਾਲ ਅਨਿਆਂ ਹੈ। ਇਸ ਨਾਲ ਉਨਾਂ ਦੀਆਂ ਪਰੇਸ਼ਾਨੀਆਂ ਹੋਰ ਵਧ ਜਾਣਗੀਆਂ। ਰਿਪੋਰਟ 'ਚ ਵੀ ਕਿਹਾ ਗਿਆ ਹੈ ਕਿ ਪੱਛਮੀ ਬੰਗਾਲ ਦੇ ਮਜ਼ਦੂਰ ਵੱਖ-ਵੱਖ ਰਾਜਾਂ 'ਚ ਪ੍ਰਸ਼ਾਸਨ ਲਈ ਵੀ ਪਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ ਅਤੇ ਇਨਾਂ ਰਾਜਾਂ ਨੇ ਕੇਂਦਰ ਸਰਕਾਰ ਤੋਂ ਇਨਾਂ ਨੂੰ ਉਨਾਂ ਦੇ ਰਾਜਾਂ 'ਚ ਭੇਜਣ 'ਚ ਸਹਿਯੋਗ ਦੀ ਅਪੀਲ ਕੀਤੀ ਹੈ।


author

DIsha

Content Editor

Related News