ਦਿੱਲੀ ਧਮਾਕੇ ਮਗਰੋਂ ਗ੍ਰਹਿ ਮੰਤਰੀ ਨੇ ਸੱਦ ਲਈ ਇਕ ਹੋਰ ਮੀਟਿੰਗ ! ਹੋ ਸਕਦੈ ਕੋਈ ਵੱਡਾ ਫ਼ੈਸਲਾ
Tuesday, Nov 11, 2025 - 04:10 PM (IST)
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮੱਦੇਨਜ਼ਰ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਸ਼ਾਹ ਨੇ ਸਵੇਰੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸ਼ਾਮ ਨੂੰ ਇਕ ਹੋਰ ਮੀਟਿੰਗ ਬੁਲਾਈ।
ਪਹਿਲੀ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਦਿੱਲੀ ਪੁਲਸ ਕਮਿਸ਼ਨਰ ਸਤੀਸ਼ ਗੋਲਚਾ ਅਤੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਡਾਇਰੈਕਟਰ ਜਨਰਲ ਸਦਾਨੰਦ ਵਸੰਤ ਦਾਤੇ ਸ਼ਾਮਲ ਹੋਏ। ਜੰਮੂ-ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਨਲਿਨ ਪ੍ਰਭਾਤ ਵੀ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ।
ਇਹ ਵੀ ਪੜ੍ਹੋ- ਦਿੱਲੀ ਧਮਾਕੇ ਮਗਰੋਂ ਪਾਕਿਸਤਾਨ ਦੇ ਉੱਡੀ ਨੀਂਦ, ਫ਼ੌਜਾਂ ਨੂੰ ਕੀਤਾ Alert
ਮੀਟਿੰਗ ਦੌਰਾਨ ਉੱਚ ਅਧਿਕਾਰੀਆਂ ਨੇ ਧਮਾਕੇ ਤੋਂ ਬਾਅਦ ਦੀ ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। ਗ੍ਰਹਿ ਮੰਤਰੀ ਨੇ ਕਿਹਾ ਕਿ ਚੋਟੀ ਦੀਆਂ ਜਾਂਚ ਏਜੰਸੀਆਂ ਧਮਾਕੇ ਦੀ ਜਾਂਚ ਕਰ ਰਹੀਆਂ ਹਨ ਅਤੇ ਘਟਨਾ ਦੀ ਤਹਿ ਤੱਕ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਟ੍ਰੈਫਿਕ ਸਿਗਨਲ 'ਤੇ ਹੌਲੀ-ਹੌਲੀ ਚੱਲ ਰਹੀ ਇੱਕ ਕਾਰ ਨੂੰ ਧਮਾਕਾ ਹੋਇਆ, ਜਿਸ ਵਿੱਚ 12 ਲੋਕ ਮਾਰੇ ਗਏ ਅਤੇ ਕਈ ਵਾਹਨ ਨੁਕਸਾਨੇ ਗਏ।
ਇਹ ਵੀ ਪੜ੍ਹੋ- ਭਾਰਤ ਨੂੰ ਟੈਰਿਫ਼ ਨੂੰ ਲੈ ਕੇ ਵੱਡਾ ਤੋਹਫ਼ਾ ਦੇਣ ਜਾ ਰਿਹਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਕੀਤਾ ਵੱਡਾ ਐਲਾਨ
