ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਭਾਜਪਾ ਨੇ ਕੀਤੀ ਮੀਟਿੰਗ

Tuesday, Aug 20, 2019 - 05:03 PM (IST)

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਭਾਜਪਾ ਨੇ ਕੀਤੀ ਮੀਟਿੰਗ

ਨਵੀਂ ਦਿੱਲੀ—ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਅੱਜ ਭਾਵ ਮੰਗਲਵਾਰ ਦਿੱਲੀ, ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰੇ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਅਮਿਤ ਸ਼ਾਹ, ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਚੋਣ ਇੰਚਾਰਜਾਂ ਨੇ ਹਿੱਸਾ ਲਿਆ। ਮਾਹਰਾਂ ਮੁਤਾਬਕ ਇਨ੍ਹਾਂ 3 ਸੂਬਿਆਂ ਤੋਂ ਇਲਾਵਾ ਝਾਰਖੰਡ 'ਚ ਵੀ ਜਲਦੀ ਚੋਣਾਂ ਹੋਣ ਵਾਲੀਆਂ ਹਨ, ਜਿਸ ਕਾਰਨ ਇਹ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਾਰਟੀ ਨੇ ਚੋਣਾਂ ਦੀਆਂ ਤਿਆਰੀਆਂ ਨੂੰ ਹਾਲ ਹੀ 'ਚ ਕਾਫੀ ਤੇਜ਼ ਕੀਤਾ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਝਾਰਖੰਡ, ਹਰਿਆਣਾ, ਮਹਾਰਾਸ਼ਟਰ ਅਤੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਚੋਣ ਇੰਚਾਰਜਾਂ ਦੀ ਨਿਯੁਕਤੀ ਕੀਤੀ।


author

Iqbalkaur

Content Editor

Related News