ਮਿਸ਼ਨ ਕਸ਼ਮੀਰ : ਸ਼ਹੀਦ ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲਣ ਪੁੱਜੇ ਅਮਿਤ ਸ਼ਾਹ

06/27/2019 10:41:22 AM

ਸ਼੍ਰੀਨਗਰ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਬਤੌਰ ਗ੍ਰਹਿ ਮੰਤਰੀ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਗ੍ਰਹਿ ਮੰਤਰੀ ਬਣਨ ਤੋਂ ਬਾਅਦ ਆਪਣੇ ਪਹਿਲੇ ਦੌਰੇ ਤਹਿਤ ਸ਼ਾਹ ਬੁੱਧਵਾਰ ਨੂੰ ਸ਼੍ਰੀਨਗਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ ਅਤੇ ਵਿਕਾਸ ਨਾਲ ਜੁੜੇ ਪ੍ਰਾਜੈਕਟਾਂ ਦੇ ਸਿਲਸਿਲੇ ਵਿਚ ਕਈ ਬੈਠਕਾਂ ਦੀ ਪ੍ਰਧਾਨਗੀ ਕੀਤੀ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ 1 ਜੁਲਾਈ ਤੋਂ ਸ਼ੁਰੂ ਹੋਣ ਰਹੀ ਅਮਰਨਾਥ ਯਾਤਰਾ ਦੀ ਸੁਰੱਖਿਆ ਦਾ ਇੰਤਜ਼ਾਮ ਇਕ ਦਮ ਸਹੀ ਹੋਣਾ ਚਾਹੀਦਾ ਹੈ। ਅੱਜ ਯਾਨੀ ਕਿ ਵੀਰਵਾਰ ਨੂੰ ਅਮਿਤ ਸ਼ਾਹ ਸ਼ਹੀਦ ਜਵਾਨ ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪੁੱਜੇ। ਸ਼ਾਹ ਨੇ ਪਰਿਵਾਰ ਨੂੰ ਹੌਸਲਾ ਦਿੱਤਾ। ਇੱਥੇ ਦੱਸ ਦੇਈਏ ਕਿ ਅਰਸ਼ਦ ਖਾਨ 12 ਜੂਨ ਨੂੰ ਜੰਮੂ ਦੇ ਅਨੰਤਨਾਗ 'ਚ ਹੋਏ ਅੱਤਵਾਦੀ ਹਮਲੇ ਵਿਚ ਸ਼ਹੀਦ ਹੋ ਗਏ ਸਨ। ਉਹ ਅਨੰਤਨਾਗ ਦੇ ਐੱਸ. ਐੱਚ. ਓ. ਸਨ। 

ਜ਼ਿਕਰਯੋਗ ਹੈ ਕਿ 12 ਜੂਨ ਦੀ ਸ਼ਾਮ ਨੂੰ ਮੋਟਰਸਾਈਕਲ ਸਵਾਰ ਅੱਤਵਾਦੀਆਂ ਨੇ ਸੀ. ਆਰ. ਪੀ. ਐੱਫ. ਦੀ ਪੈਟਰੋਲਿੰਗ ਪਾਰਟੀ 'ਤੇ ਹਮਲਾ ਕਰ ਦਿੱਤਾ ਸੀ। ਹਮਲਾ ਅਨੰਤਨਾਗ ਬੱਸ ਸਟੈਂਡ ਦੇ ਨੇੜੇ ਕੇਪੀ ਰੋਡ 'ਤੇ ਹੋਇਆ ਸੀ। ਹਮਲੇ ਵਿਚ ਸੀ. ਆਰ. ਪੀ. ਐੱਫ. ਦੇ 5 ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਹੋਰ ਜ਼ਖਮੀ ਹੋ ਗਏ ਸਨ। ਅਲ ਉਮਰ ਮੁਜਾਹਿਦੀਨ ਨਾਂ ਦੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਮੂਲ ਰੂਪ ਨਾਲ ਕਸ਼ਮੀਰ ਦਾ ਰਹਿਣ ਵਾਲਾ ਪਾਕਿਸਤਾਨੀ ਅੱਤਵਾਦੀ ਮੁਸ਼ਤਾਕ ਅਹਿਮਦ ਜਰਗਰ ਇਸ ਸੰਗਠਨ ਦਾ ਮੁਖੀਆ ਹੈ।


Tanu

Content Editor

Related News