ਟਰੈਕਟਰ ਪਰੇਡ ਹਿੰਸਾ ’ਚ ਜ਼ਖਮੀ ਪੁਲਸ ਮੁਲਾਜ਼ਮਾਂ ਨਾਲ ਅਮਿਤ ਸ਼ਾਹ ਨੇ ਹਸਪਤਾਲ ’ਚ ਕੀਤੀ ਮੁਲਾਕਾਤ

01/28/2021 2:23:11 PM

ਨਵੀਂ ਦਿੱਲੀ— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਯਾਨੀ ਕਿ ਵੀਰਵਾਰ ਨੂੰ ਟਰੈਕਟਰ ਪਰੇਡ ’ਚ ਹੋਈ ਹਿੰਸਾ ਦੌਰਾਨ ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਨੂੰ ਮਿਲਣ ਪੁੱਜੇ। ਗ੍ਰਹਿ ਮੰਤਰੀ ਸੁਸ਼ੁਰਤ ਟਰਾਮਾ ਸੈਂਟਰ ’ਚ ਜ਼ਖਮੀ ਪੁਲਸ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜ਼ਖਮੀ ਪੁਲਸ ਮੁਲਾਜ਼ਮਾਂ ਦਾ ਹਾਲ-ਚਾਲ ਜਾਣਿਆ। ਇਹ ਹਸਪਤਾਲ ਸਿਵਲ ਲਾਈਨਜ਼ ’ਚ ਸਥਿਤ ਹਨ। ਦੱਸ ਦੇਈਏ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੀਆਂ ਘਟਨਾਵਾਂ ’ਚ ਕਰੀਬ 400 ਪੁਲਸ ਮੁਲਾਜ਼ਮ ਜ਼ਖਮੀ ਹੋ ਹੋਏ, ਜਿਨ੍ਹਾਂ ’ਚ ਕਈ ਆਈ. ਸੀ. ਯੂ. ’ਚ ਦਾਖ਼ਲ ਹਨ। ਦਿੱਲੀ ਪੁਲਸ ਦਾ ਕਹਿਣਾ ਹੈ ਕਿ ਟਰੈਕਟਰ ਪਰੇਡ ’ਚ ਹਿੰਸਾ ਦੌਰਾਨ ਕਿਸਾਨ ਆਗੂਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ। 

PunjabKesari

ਸ਼ਾਹ ਨੇ ਟਵੀਟ ਕੀਤਾ ਕਿ ਦਿੱਲੀ ਪੁਲਸ ਦੇ ਜ਼ਖਮੀ ਮੁਲਾਜ਼ਮਾਂ ਨੂੰ ਮਿਲ ਰਿਹਾ ਹਾਂ। ਸਾਨੂੰ ਉਨ੍ਹਾਂ ਦੇ ਸਾਹਸ ਅਤੇ ਬਹਾਦਰੀ ’ਤੇ ਮਾਣ ਹੈ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਅਤੇ ਦਿੱਲੀ ਪੁਲਸ ਕਮਿਸ਼ਨਰ ਐੱਸ. ਐੱਨ. ਸ਼੍ਰੀਵਾਸਤਵ ਵੀ ਗ੍ਰਹਿ ਮੰਤਰੀ ਨਾਲ ਮੌਜੂਦ ਸਨ। ਸ਼ਾਹ ਨੇ ਇਸ ਦੌਰਾਨ ਪੁਲਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਵੀ ਜਾਣਕਾਰੀ ਲਈ। ਯੋਜਨਾ ਮੁਤਾਬਕ ਸ਼ਾਹ ਸੁਸ਼ੁਰਤ ਟਰਾਮਾ ਸੈਂਟਰ ਅਤੇ ਤੀਰਥ ਰਾਮ ਹਸਪਤਾਲ ਦਾ ਦੌਰਾ ਕਰ ਰਹੇ ਹਨ। 

PunjabKesari

ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਪਿਛਲੇ 2 ਮਹੀਨੇ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਗਣਤੰਤਰ ਦਿਵਸ ਦੇ ਦਿਨ ਟਰੈਕਟਰ ਪਰੇਡ ਪ੍ਰਸਤਾਵਿਤ ਸੀ। ਕਿਸਾਨਾਂ ਅਤੇ ਦਿੱਲੀ ਪੁਲਸ ਵਿਚਾਲੇ ਸਮਝੌਤਾ ਹੋਇਆ ਸੀ ਕਿ ਉਹ ਇਸ ਟਰੈਕਟਰ ਪਰੇਡ ਨੂੰ ਸ਼ਾਂਤੀਪੂਰਨ ਢੰਗ ਨਾਲ ਕੱਢਣਗੇ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਨਹੀਂ ਕਰਨਗੇ ਪਰ ਕੁਝ ਪ੍ਰਦਰਸ਼ਨਕਾਰੀ ਨੇ ਅਜਿਹਾ ਨਹੀਂ ਕੀਤਾ। ਓਧਰ ਦਿੱਲੀ ਪੁਲਸ ਦੇ ਪੁਲਸ ਕਮਿਸ਼ਨਰ ਐੱਸ. ਐੱਨ. ਸ਼੍ਰੀਵਾਸਤਵ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਟਰੈਕਟਰ ਪਰੇਡ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕੀਤਾ। ਪਰੇਡ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਦਰਮਿਆਨ ਹੋਣੀ ਸੀ ਅਤੇ ਉਸ ’ਚ 5000 ਟਰੈਕਟਰਾਂ ਨੇ ਸ਼ਾਮਲ ਹੋਣਾ ਸੀ।


Tanu

Content Editor

Related News