ਉਪ ਰਾਸ਼ਟਰਪਤੀ ਜਗਦੀਪ ਧਨਖੜ ਤੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਮਿਲੇ ਅਮਿਤ ਸ਼ਾਹ

Tuesday, Jan 10, 2023 - 06:01 PM (IST)

ਉਪ ਰਾਸ਼ਟਰਪਤੀ ਜਗਦੀਪ ਧਨਖੜ ਤੇ ਸਾਬਕਾ ਰਾਸ਼ਟਰਪਤੀ ਕੋਵਿੰਦ ਨੂੰ ਮਿਲੇ ਅਮਿਤ ਸ਼ਾਹ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਯਾਨੀ ਕਿ ਅੱਜ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਵੀ ਮੌਜੂਦ ਸਨ। ਸ਼ਾਹ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਇਕ ਟਵੀਟ ਕਰ ਕੇ ਕਿਹਾ ਕਿ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੇ ਰਿਹਾਇਸ਼ 'ਤੇ ਮੁਲਾਕਾਤ ਕਰ ਕੇ ਵੱਖ-ਵੱਖ ਵਿਸ਼ਿਆਂ 'ਤੇ ਚਰਚਾ ਕੀਤੀ। ਨਾਲ ਹੀ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਮੌਜੂਦ ਰਹੇ। 

PunjabKesari

ਸ਼ਾਹ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਜੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਦੇਸ਼ ਦੀ ਤਰੱਕੀ ਅਤੇ ਸਮਾਜ ਦੇ ਕਲਿਆਣ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਉਨ੍ਹਾਂ ਦੇ ਵਿਚਾਰ ਹਮੇਸ਼ਾ ਪ੍ਰੇਰਣਾ ਦਿੰਦੇ ਹਨ। ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਮੁਲਾਕਾਤਾਂ ਨਾਲ ਸਬੰਧਤ ਤਸਵੀਰਾਂ ਵੀ ਸਾਂਝੀਆਂ ਕੀਤੀਆਂ। 

PunjabKesari


author

Tanu

Content Editor

Related News