ਅਮਿਤ ਸ਼ਾਹ ਨੇ ਜੰਮੂ ਦੇ ਗੁਰਦੁਆਰਾ ਸਾਹਿਬ ’ਚ ਸ਼ਾਂਤੀ ਤੇ ਤਰੱਕੀ ਲਈ ਟੇਕਿਆ ਮੱਥਾ

Sunday, Oct 24, 2021 - 06:25 PM (IST)

ਅਮਿਤ ਸ਼ਾਹ ਨੇ ਜੰਮੂ ਦੇ ਗੁਰਦੁਆਰਾ ਸਾਹਿਬ ’ਚ ਸ਼ਾਂਤੀ ਤੇ ਤਰੱਕੀ ਲਈ ਟੇਕਿਆ ਮੱਥਾ

ਜੰਮੂ (ਭਾਸ਼ਾ)— ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਇੱਥੇ ਡਿਗੀਆਨਾ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਿਆ ਅਤੇ ਸ਼ਾਂਤੀ ਤੇ ਤਰੱਕੀ ਲਈ ਅਰਦਾਸ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਕ ਜਨਸਭਾ ਨੂੰ ਸੰਬੋਧਿਤ ਕਰਨ ਤੋਂ ਬਾਅਦ ਸ਼ਾਹ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਪਹੁੰਚੇ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ।

PunjabKesari

ਗ੍ਰਹਿ ਮੰਤਰੀ ਨੇ ਆਪਣੇ ਤਿੰਨ ਦਿਨਾਂ ਜੰਮੂ-ਕਸ਼ਮੀਰ ਦੌਰੇ ਦੇ ਦੂਜੇ ਦਿਨ ਇਕ ਖੋਜ ਕੇਂਦਰ ਦਾ ਉਦਘਾਟਨ ਕੀਤਾ ਅਤੇ ਉਨ੍ਹਾਂ ਨੇ ਭਾਰਤੀ ਤਕਨਾਲੋਜੀ ਸੰਸਥਾ, ਜੰਮੂ ਸਥਿਤ ਕੇਂਦਰ ਦੇ ਤੀਜੇ ਪੜਾਅ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਸ਼ਾਹ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਹੋਏ ਵਿਕਾਸ ਦੇ ਦੌਰ ਨੂੰ ਕੋਈ ਵੀ ਰੋਕ ਨਹੀਂ ਸਕਦਾ। ਉਨ੍ਹਾਂ ਨੇ ਕਿਹਾ ਕਿ ਇਹ ਮਾਤਾ ਵੈਸ਼ਨੋ ਦੇਵੀ ਮੰਦਰ ਅਤੇ ਪ੍ਰੇਮਨਾਥ ਡੋਗਰਾ ਦੀ ਧਰਤੀ ਹੈ। ਇਹ ਸ਼ਿਆਮਾ ਪ੍ਰਸਾਦ ਮੁਖਰਜੀ ਦੇ ਸੰਘਰਸ਼ਾਂ ਦੀ ਧਰਤੀ ਹੈ। ਅਸੀਂ ਜੰਮੂ-ਕਸ਼ਮੀਰ ਵਿਚ ਸ਼ਾਂਤੀ ’ਚ ਰੁਕਾਵਟ ਨਹੀਂ ਪੈਣ ਦੇਵਾਂਗੇ। ਪੂਰਬੀ-ਉੱਤਰੀ ਸੂਬੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕੀਤੇ ਜਾਣ ਅਤੇ ਇਸ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੰਡੇ ਜਾਣ ਤੋਂ ਬਾਅਦ ਸ਼ਾਹ ਦਾ ਇਹ ਪਹਿਲਾਂ ਜੰਮੂ-ਕਸ਼ਮੀਰ ਦੌਰਾ ਹੈ।


author

Tanu

Content Editor

Related News