ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ

Monday, Oct 05, 2026 - 01:57 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ

ਨਵੀਂ ਦਿੱਲੀ- ਅੱਜ ਸਿੱਖ ਧਰਮ ਦੇ ਮੋਢੀ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਦਿਵਸ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂ ਨਾਨਕ ਦੇਵ ਜੀ ਨੂੰ ਕੋਟਿ-ਕੋਟਿ ਪਣਾਮ ਕੀਤਾ ਹੈ।

ਉਨ੍ਹਾਂ ਐਕਸ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, 'ਇਨਸਾਫ਼, ਕਰੁਣਾ ਅਤੇ ਸਮਾਨਤਾ ਦੇ ਪ੍ਰਤੀਕ, ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ 'ਤੇ ਉਨ੍ਹਾਂ ਨੂੰ ਕੋਟਿਨ-ਕੋਟਿ ਪ੍ਰਣਾਮ।'

ਉਨ੍ਹਾਂ ਅੱਗੇ ਲਿਖਿਆ, 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' ਦਾ ਉਨ੍ਹਾਂ ਦਾ ਸੁਨੇਹਾ ਅੱਜ ਵੀ ਹਰ ਵਿਅਕਤੀ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ ਅਤੇ ਉਸ ਦਾ ਫਲ ਦੂਜਿਆਂ ਨਾਲ ਵੰਡਣ ਦੀ ਪ੍ਰੇਰਣਾ ਦਿੰਦਾ ਹੈ। ਭਾਰਤੀ ਸੱਭਿਆਚਾਰ ਦੀ ਹਜ਼ਾਰਾਂ ਸਾਲਾਂ ਦੀ ਯਾਤਰਾ ਦਾ ਸਾਰ ਆਪਣੇ ਵਿੱਚ ਸਮੇਟੀ ਉਨ੍ਹਾਂ ਦੀ ਬਾਣੀ ਸਦਾ ਸਾਨੂੰ ਸੱਚ, ਸੇਵਾ ਅਤੇ ਆਪਸੀ ਭਾਈਚਾਰੇ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਦਿੰਦੀ ਰਹੇਗੀ।'

PunjabKesari


author

Harpreet SIngh

Content Editor

Related News