ਪਹਿਲਗਾਮ ਹਮਲੇ ਮਗਰੋਂ ਅਮਿਤ ਸ਼ਾਹ ਨੇ ਸਾਰੇ ਮੁੱਖ ਮੰਤਰੀਆਂ ਨੂੰ ਖੜਕਾ''ਤੇ ਫੋ਼ਨ, ਕਿਹਾ- ''''ਪਾਕਿਸਤਾਨੀਆਂ ਨੂੰ...''''
Friday, Apr 25, 2025 - 02:52 PM (IST)

ਨਵੀਂ ਦਿੱਲੀ- ਮੰਗਲਵਾਰ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਕਾਫ਼ੀ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਇਸੇ ਦੌਰਾਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ।
ਮੁੱਖ ਮੰਤਰੀਆਂ ਨੂੰ ਫ਼ੋਨ ਕਰ ਕੇ ਅਪੀਲ ਕੀਤੀ ਗਈ ਹੈ ਕਿ ਉਹ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਵਾਪਸ ਆਪਣੇ ਮੁਲਕ ਭੇਜਣ। ਉਨ੍ਹਾਂ ਕਿਹਾ ਕਿ 48 ਘੰਟੇ ਦੀ ਡੈੱਡਲਾਈਨ ਲੰਘਣ ਮਗਰੋਂ ਇਹ ਯਕੀਨੀ ਬਣਾ ਲਿਆ ਜਾਵੇ ਕਿ ਕੋਈ ਵੀ ਪਾਕਿਸਤਾਨੀ ਨਾਗਰਿਕ ਭਾਰਤ 'ਚ ਨਾ ਰਹੇ।
ਇਹ ਵੀ ਪੜ੍ਹੋ- ਭਾਰਤ ਦੀ ਰਾਜਧਾਨੀ 'ਚ ਬੰਦ ਦਾ ਐਲਾਨ
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਪਹਿਲਗਾਮ 'ਚ ਅੱਤਵਾਦੀਆਂ ਨੇ ਟੂਰਿਸਟਾਂ ਨੂੰ ਧਰਮ ਪੁੱਛਣ ਮਗਰੋਂ ਕਲਮਾ ਪੜ੍ਹਨ ਦਾ ਕਿਹਾ ਸੀ ਤੇ ਜੋ ਕਲਮਾ ਨਾ ਪੜ੍ਹ ਸਕੇ, ਉਨ੍ਹਾਂ ਨੂੰ ਗੋਲ਼ੀਆਂ ਮਾਰ-ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਦੌਰਾਨ 1 ਨੇਪਾਲੀ ਨਾਗਰਿਕ ਸਣੇ ਕੁੱਲ 26 ਲੋਕਾਂ ਦੀ ਜਾਨ ਚਲੀ ਗਈ ਸੀ।
ਇਸ ਹਮਲੇ ਮਗਰੋਂ ਭਾਰਤ ਨੇ ਪਾਕਿਸਤਾਨ ਨਾਲ ਸਾਰੇ ਵਪਾਰ ਬੰਦ ਕਰਨ ਸਣੇ ਪਾਕਿਸਤਾਨੀ ਨਾਗਰਿਕਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ। ਇਸ ਤੋਂ ਇਲਾਵਾ ਭਾਰਤ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਵੀ ਰੱਦ ਕਰ ਦਿੱਤੀ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਹੋਰ ਜ਼ਿਆਦਾ ਤਲਖ਼ ਹੋ ਗਏ ਹਨ।
ਇਹ ਵੀ ਪੜ੍ਹੋ- ਅਗਸਤ 'ਚ ਹੋਵੇਗਾ ਏਸ਼ੀਆ ਕੱਪ, ਕੀ ਪਾਕਿਸਤਾਨੀ ਟੀਮ ਹਿੱਸਾ ਲੈਣ ਲਈ ਆਵੇਗੀ ਭਾਰਤ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e