ਮਮਤਾ ਸਰਕਾਰ ਅਮਿਤ ਸ਼ਾਹ ਦੀ ਰਥ ਯਾਤਰਾ ''ਤੇ ਲਗਾਈ ਰੋਕ
Sunday, Dec 16, 2018 - 12:26 PM (IST)
ਨਵੀਂ ਦਿੱਲੀ— ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਜੁਟੀ ਭਾਜਪਾ ਨੂੰ ਪੱਛਮੀ ਬੰਗਾਲ 'ਚ ਵੱਡਾ ਝਟਕਾ ਲੱਗਾ ਹੈ। ਪੱਛਮੀ ਬੰਗਾਲ ਸਰਕਾਰ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਪ੍ਰਸਤਾਵਿਤ ਰਥ ਯਾਤਰਾ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਮਤਾ ਸਰਕਾਰ ਦਾ ਕਹਿਣਾ ਹੈ ਕਿ ਜਿਸ ਦੌਰਾਨ ਰਥ ਯਾਤਰਾ ਦੀ ਮਨਜ਼ੂਰੀ ਮੰਗੀ ਗਈ, ਉਸ ਸਮੇਂ ਕਈ ਤਿਉਹਾਰ ਹਨ, ਲਿਹਾਜਾ ਰਥ ਯਾਤਰਾ ਕੱਢਣ ਨਾਲ ਕਾਫੀ ਟਰੈਫਿਕ ਜਾਮ ਲੱਗ ਸਕਦਾ ਹੈ, ਜਿਸ ਨਾਲ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ, ਇਸ ਕਾਰਨ ਇਸ ਰਥ ਯਾਤਰਾ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ।
ਰਾਜ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਿਸ ਮਿਆਦ 'ਚ ਰਥ ਯਾਤਰਾ ਦੀ ਮਨਜ਼ੂਰੀ ਮੰਗੀ ਗਈ ਹੈ, ਉਸ ਸਮੇਂ ਕਈ ਵੱਡੇ ਤਿਉਹਾਰ ਹਨ, ਨਾਲ ਹੀ ਕਈ ਅਹਿਮ ਪ੍ਰੋਗਰਾਮਾਂ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਨਾਲ ਸਰਕਾਰ ਨੂੰ ਭਾਰੀ ਗਿਣਤੀ 'ਚ ਪੁਲਸ ਫੋਰਸ ਅਤੇ ਹੋਰ ਸਰੋਤ ਮੁਹੱਈਆ ਕਰਵਾਉਣੇ ਪੈਣਗੇ, ਲਿਹਾਜਾ ਇਸ ਦੌਰਾਨ ਰਥ ਯਾਤਰਾ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ ਹੈ। ਦੂਜੇ ਪਾਸੇ ਭਾਜਪਾ ਪ੍ਰਦੇਸ਼ ਪ੍ਰਧਾਨ ਨੇ ਰਥ ਯਾਤਰਾ ਦੀ ਮਨਜ਼ੂਰੀ ਨਾ ਮਿਲਣ ਤੋਂ ਬਾਅਦ ਇਸ ਦੀ ਜਗ੍ਹਾ ਵੱਖ-ਵੱਖ ਥਾਂ 'ਤੇ ਸਭਾਵਾਂ ਕਰਨ ਦੀ ਗੱਲ ਕਹੀ ਹੈ। ਪੱਛਮੀ ਬੰਗਾਲ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਦਿਲੀਪ ਘੋਸ਼ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਨੂੰ ਰਥ ਯਾਤਰਾ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਪਰ ਭਾਜਪਾ ਰਥ ਯਾਤਰਾ ਦੀ ਜਗ੍ਹਾ ਸਭਾ ਦਾ ਆਯੋਜਨ ਕਰ ਸਕਦੀ ਹੈ, ਇਸ ਲਈ ਪ੍ਰਦੇਸ਼ ਸਰਕਾਰ ਫਿਰ ਤੋਂ ਮਨਜ਼ੂਰੀ ਮੰਗੀ ਜਾਵੇਗੀ।
ਜ਼ਿਕਰਯੋਗ ਹੈ ਕਿ ਕਲਕੱਤਾ ਹਾਈ ਕੋਰਟ ਦੇ ਨਿਰਦੇਸ਼ ਅਨੁਸਾਰ ਰਥ ਯਾਤਰਾ ਦੀ ਸੁਰੱਖਿਆ ਵਿਵਸਥਾ 'ਤੇ ਰਾਜ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਵੀਰਵਾਰ ਨੂੰ ਕੋਲਕਾਤਾ ਪੁਲਸ ਹੈੱਡ ਕੁਆਰਟਰ 'ਚ ਭਾਜਪਾ ਪ੍ਰਤੀਨਿਧੀਆਂ ਨਾਲ ਬੈਠਕ ਕੀਤੀ ਸੀ। ਸਰਕਾਰ ਵੱਲੋਂ ਭਾਜਪਾ ਨੂੰ 15 ਦਸੰਬਰ ਤੱਕ ਇਸ 'ਤੇ ਆਪਣਾ ਫੈਸਲਾ ਦੱਸਣ ਨੂੰ ਕਿਹਾ ਗਿਆ ਸੀ। ਹਾਈ ਕੋਰਟ ਨੇ ਵੀ ਰਾਜ ਸਰਕਾਰ ਨੂੰ ਭਾਜਪਾ ਪ੍ਰਤੀਨਿਧੀਆਂ ਨਾਲ ਬੈਠਕ ਕੇ 15 ਦਸੰਬਰ ਤੱਕ ਫੈਸਲਾ ਦੱਸਣ ਦਾ ਨਿਰਦੇਸ਼ ਦਿੱਤਾ ਸੀ।
