ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੱਥਾ ਟੇਕ ਕੀਤੀ ਅਰਦਾਸ

06/10/2023 7:57:53 PM

ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖੁਦ ਇਸ ਦੀ ਕਮਾਨ ਸੰਭਾਲੀ ਹੈ। ਅਮਿਤ ਸ਼ਾਹ ਸ਼ਨੀਵਾਰ ਨੂੰ ਗੁਜਰਾਤ ਅਤੇ ਮਹਾਰਾਸ਼ਟਰ ਦੇ ਇਕ ਦਿਨਾ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨਾਂਦੇੜ (ਮਹਾਰਾਸ਼ਟਰ) ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਸ਼ਾਹ ਦੇ ਨਾਲ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਗੁਜਰਾਤ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ।

ਇਹ ਵੀ ਪੜ੍ਹੋ : ਸਾਉਣੀ ਦੀਆਂ ਫਸਲਾਂ ਦੀ ਬਿਜਾਈ ਹੌਲੀ ਹੋਣ ਕਾਰਨ ਮਾਨਸੂਨ 'ਤੇ ਟਿਕੀਆਂ ਸਾਰਿਆਂ ਦੀਆਂ ਨਜ਼ਰਾਂ

ਸ਼ਾਹ ਨੇ ਰਾਹੁਲ ਗਾਂਧੀ 'ਤੇ ਆਪਣੇ ਵਿਦੇਸ਼ੀ ਦੌਰੇ ਦੌਰਾਨ ਭਾਰਤ ਦੀ ਆਲੋਚਨਾ ਕਰਨ ਅਤੇ ਇਸ ਦੀ ਅੰਦਰੂਨੀ ਰਾਜਨੀਤੀ 'ਤੇ ਚਰਚਾ ਕਰਨ ਦਾ ਦੋਸ਼ ਲਗਾਇਆ। ਸ਼ਾਹ ਨੇ ਸਾਬਕਾ ਕਾਂਗਰਸ ਪ੍ਰਧਾਨ ਨੂੰ ਆਪਣੇ ਪੁਰਖਿਆਂ ਤੋਂ ਸਿੱਖਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ 'ਚ ਆਪਣੇ ਹੀ ਦੇਸ਼ ਦੀ ਆਲੋਚਨਾ ਕਰਨਾ ਕਿਸੇ ਵੀ ਨੇਤਾ ਨੂੰ ਸ਼ੋਭਾ ਨਹੀਂ ਦਿੰਦਾ ਤੇ ਰਾਹੁਲ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਦੇਸ਼ ਦੀ ਜਨਤਾ ਉਨ੍ਹਾਂ ਨੂੰ ਦੇਖ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News