ਅਮਿਤ ਸ਼ਾਹ 6 ਸਤੰਬਰ ਨੂੰ ਭਾਜਪਾ ਦਾ ਜੰਮੂ-ਕਸ਼ਮੀਰ ਚੋਣ ਮੈਨੀਫੈਸਟੋ ਕਰਨਗੇ ਜਾਰੀ

Wednesday, Sep 04, 2024 - 02:43 PM (IST)

ਜੰਮੂ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 6 ਸਤੰਬਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ ਅਤੇ ਪਾਰਟੀ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਜੰਮੂ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਤਿੰਨ ਪੜਾਵਾਂ 'ਚ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਭਾਜਪਾ ਦੇ ਇਕ ਸੀਨੀਅਰ ਨੇਤਾ ਨੇ ਕਿਹਾ, "ਅਮਿਤ ਸ਼ਾਹ 6 ਸਤੰਬਰ ਨੂੰ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨ ਅਤੇ ਸਿਆਸੀ ਰੈਲੀਆਂ ਨੂੰ ਸੰਬੋਧਨ ਕਰਨ ਲਈ ਇੱਥੇ ਆਉਣਗੇ।"

ਇਹ ਵੀ ਪੜ੍ਹੋ ਬੈਰੀਕੇਡ ਤੋੜ ਟਰੱਕ ਨਾਲ ਟਕਰਾਈ ਕਾਰ, 4 ਦੋਸਤਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ

ਉਨ੍ਹਾਂ ਕਿਹਾ ਕਿ ਸ਼ਾਹ ਦਾ ਦੌਰਾ ਦੋ ਦਿਨਾਂ ਤੱਕ ਚੱਲਣ ਦੀ ਉਮੀਦ ਹੈ, ਜਿਸ ਦੌਰਾਨ ਉਹ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ, “ਉਹ 6 ਸਤੰਬਰ ਨੂੰ ਇੱਥੇ ਇੱਕ ਹੋਟਲ ਵਿੱਚ ਬਣੇ ਮੀਡੀਆ ਵਾਰ ਰੂਮ ਵਿੱਚ ਮੈਨੀਫੈਸਟੋ ਜਾਰੀ ਕਰਨਗੇ। ਰੈਲੀਆਂ ਲਈ ਸਥਾਨਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਜਿਸ ਲਈ ਪਾਰਟੀ ਦੇ ਨੇਤਾ ਮੀਟਿੰਗਾਂ ਕਰ ਰਹੇ ਹਨ।'' ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੌਰਾ ਵੀ ਪ੍ਰਸਤਾਵਿਤ ਹੈ, ਕਿਉਂਕਿ ਉਨ੍ਹਾਂ ਵੱਲੋਂ ਜੰਮੂ ਖੇਤਰ ਦੇ ਪ੍ਰਮੁੱਖ ਪਹਾੜੀ ਜ਼ਿਲ੍ਹਿਆਂ ਵਿੱਚੋਂ ਇੱਕ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਨ ਦੀ ਉਮੀਦ ਹੈ, ਜਿਸ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ ਮੋਬਾਇਲ 'ਤੇ ਗੇਮ ਖੇਡ ਰਹੇ ਬੱਚੇ ਤੋਂ ਮਾਂ ਨੇ ਖੋਹਿਆ ਫੋਨ, ਗੁੱਸੇ 'ਚ ਆ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News