ਸ਼ਹੀਦੀ ਦਿਹਾੜੇ ਮੌਕੇ ਅਮਿਤ ਸ਼ਾਹ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਯਾਦ

Friday, Dec 26, 2025 - 09:44 AM (IST)

ਸ਼ਹੀਦੀ ਦਿਹਾੜੇ ਮੌਕੇ ਅਮਿਤ ਸ਼ਾਹ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਯਾਦ

ਨਵੀਂ ਦਿੱਲੀ- ਅੱਜ ਦੁਨੀਆ ਭਰ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦੇ ਹੋਏ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਹੈ। 

ਉਨ੍ਹਾਂ ਐਕਸ 'ਤੇ ਸਾਂਝੀ ਕੀਤੀ ਇਕ ਪੋਸਟ 'ਚ ਲਿਖਿਆ, ''ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੀਰ ਸਾਹਿਬਜ਼ਾਦਿਆਂ ਨੇ ਛੋਟੀ ਉਮਰ ਵਿੱਚ ਹੀ ਧਰਮ ਅਤੇ ਦੇਸ਼ ਦੀ ਰੱਖਿਆ ਲਈ ਜੋ ਕੁਰਬਾਨੀਆਂ ਦਿੱਤੀਆਂ, ਉਨ੍ਹਾਂ ਦੀ ਮਿਸਾਲ ਸਮੁੱਚੀ ਕਾਇਨਾਤ ਦੇ ਇਤਿਹਾਸ ਵਿੱਚ ਲਾਸਾਨੀ ਹੈ। ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੋਦ ਵਿੱਚ ਮਿਲੀ ਗੁਰਮਤਿ ਦੀ ਗੁੜ੍ਹਤੀ ਅਤੇ ਉੱਚੇ-ਸੁੱਚੇ ਸੰਸਕਾਰਾਂ ਨੇ ਸਾਹਿਬਜ਼ਾਦਿਆਂ ਵਿੱਚ ਮਨੁੱਖਤਾ ਦੀ ਰਾਖੀ ਦੇ ਜੋ ਬੀਜ ਬੋਏ, ਜ਼ਾਲਮ ਹਕੂਮਤ ਦਾ ਅੰਨ੍ਹਾ ਤਸ਼ੱਦਦ ਵੀ ਉਨ੍ਹਾਂ ਦੇ ਅਡੋਲ ਨਿਸ਼ਚੇ ਨੂੰ ਡੁਲਾ ਨਾ ਸਕਿਆ।''

ਉਨ੍ਹਾਂ ਅੱਗੇ ਲਿਖਿਆ, ''ਚਾਰੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਗਾਥਾ ਹਰ ਪੀੜ੍ਹੀ ਤੱਕ ਪਹੁੰਚੇ, ਇਸ ਲਈ ਮੋਦੀ ਜੀ ਨੇ ‘ਵੀਰ ਬਾਲ ਦਿਵਸ’ ਮਨਾਉਣ ਦੀ ਸ਼ੁਰੂਆਤ ਕੀਤੀ। ‘ਵੀਰ ਬਾਲ ਦਿਵਸ’ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਵੀਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ।''


author

Harpreet SIngh

Content Editor

Related News