'ਝੂਠੇ ਸਨ Amit Shah ਦੇ ਦਾਅਵੇ' ਕਾਂਗਰਸ ਨੇ ਦਿੱਤਾ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਪ੍ਰਸਤਾਵ
Saturday, Aug 03, 2024 - 12:08 AM (IST)
ਨਵੀਂ ਦਿੱਲੀ : ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਪ੍ਰਸਤਾਵ ਦਾ ਨੋਟਿਸ ਦਿੱਤਾ ਅਤੇ ਦੋਸ਼ ਲਾਇਆ ਕਿ ਵਾਇਨਾਡ ਵਿਚ ਜ਼ਮੀਨ ਖਿਸਕਣ ਦੀ ਘਟਨਾ ਦੇ ਸੰਦਰਭ ਵਿਚ ਸ਼ਾਹ ਨੇ ਇਹ ਕਹਿ ਕੇ ਸਦਨ ਨੂੰ ਗੁੰਮਰਾਹ ਕੀਤਾ ਕਿ ਕੇਂਦਰ ਵਲੋਂ ਕੇਰਲ ਸਰਕਾਰ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਸੀ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਰਾਜ ਸਭਾ 'ਚ ਕਿਹਾ ਸੀ ਕਿ ਕੇਰਲ 'ਚ ਜ਼ਮੀਨ ਖਿਸਕਣ ਦੀ ਭਿਆਨਕ ਘਟਨਾ ਤੋਂ ਸੱਤ ਦਿਨ ਪਹਿਲਾਂ ਹੀ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਅਤੇ 23 ਜੁਲਾਈ ਨੂੰ ਐੱਨ.ਡੀ.ਆਰ.ਐੱਫ. ਦੀਆਂ 9 ਟੀਮਾਂ ਵੀ ਉੱਥੇ ਰਵਾਨਾ ਕੀਤੀਆਂ ਗਈਆਂ ਸਨ, ਜੇਕਰ ਸੂਬਾ ਸਰਕਾਰ ਵੀ ਜੇਕਰ ਇਨ੍ਹਾਂ ਟੀਮਾਂ ਨੂੰ ਦੇਖ ਕੇ ਅਲਰਟ ਹੋ ਗਈ ਹੁੰਦੀ ਤਾਂ ਕਾਫ਼ੀ ਕੁਝ ਬਚ ਸਕਦਾ ਸੀ। ਰਾਜ ਸਭਾ ਵਿਚ ਕਾਂਗਰਸ ਦੇ ਚੀਫ ਵ੍ਹਿਪ ਰਮੇਸ਼ ਨੇ ਚੇਅਰਮੈਨ ਨੂੰ ਭੇਜੇ ਨੋਟਿਸ ਵਿਚ ਕਿਹਾ ਕਿ 31 ਜੁਲਾਈ, 2024 ਨੂੰ ਰਾਜ ਸਭਾ ਵਿਚ ਵਾਇਨਾਡ ਜ਼ਮੀਨ ਖਿਸਕਣ 'ਤੇ ਧਿਆਨ ਦੇਣ ਵਾਲੇ ਮਤੇ ਦੇ ਜਵਾਬ ਵਿਚ ਗ੍ਰਹਿ ਮੰਤਰੀ ਨੇ ਕਈ ਦਾਅਵੇ ਕੀਤੇ ਅਤੇ ਇਨ੍ਹਾਂ ਦਾਅਵਿਆਂ ਦੀ ਮੀਡੀਆ ਵਿਚ ਜਾਂਚ ਵੀ ਕੀਤੀ ਗਈ।
ਇਹ ਵੀ ਪੜ੍ਹੋ : 50 ਹਜ਼ਾਰ ਕਰੋੜ ਰੁਪਏ ਦੇ 8 ਹਾਈ-ਸਪੀਡ ਰੋਡ ਕੋਰੀਡੋਰ ਪ੍ਰਾਜੈਕਟਾਂ ਨੂੰ ਕੈਬਨਿਟ ਨੇ ਦਿੱਤੀ ਮਨਜ਼ੂਰੀ
ਰਮੇਸ਼ ਨੇ ਕਿਹਾ, “ਇਹ ਸਪੱਸ਼ਟ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੀ ਸ਼ੁਰੂਆਤੀ ਚਿਤਾਵਨੀਆਂ 'ਤੇ ਆਪਣੇ ਬਿਆਨਾਂ ਨਾਲ ਰਾਜ ਸਭਾ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਦੇ ਸ਼ਬਦ ਝੂਠੇ ਸਾਬਤ ਹੋਏ ਹਨ।'' ਕਾਂਗਰਸੀ ਨੇਤਾ ਨੇ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਕਿਸੇ ਮੰਤਰੀ ਜਾਂ ਮੈਂਬਰ ਦੁਆਰਾ ਸਦਨ ਨੂੰ ਗੁੰਮਰਾਹ ਕਰਨਾ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਅਤੇ ਸਦਨ ਦਾ ਅਪਮਾਨ ਹੈ। ਰਮੇਸ਼ ਨੇ ਕਿਹਾ, "ਇਨ੍ਹਾਂ ਹਾਲਾਤ ਵਿਚ ਅਸੀਂ ਕਹਿਣਾ ਚਾਹੁੰਦੇ ਹਾਂ ਕਿ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਦੇ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8