ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਦਾ ਵੱਡਾ ਬਿਆਨ (ਵੀਡੀਓ)

03/20/2024 6:38:35 PM

ਨੈਸ਼ਨਲ ਡੈਸਕ- ਲੋਕ ਸਭਾਂ ਚੋਣਾਂ 2024 ਦਾ ਬਿਗੁਲ ਵਜ ਚੁੱਕਾ ਹੈ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਅਕਾਲੀ ਦਲ ਨਾਲ ਗੱਲਬਾਤ ਜਾਰੀ ਹੈ ਅਤੇ 2-3 ਦਿਨਾਂ 'ਚ ਇਸ ਬਾਬਤ ਸਥਿਤੀ ਸਪੱਸ਼ਟ ਹੋ ਜਾਵੇਗੀ। ਸੀਟਾਂ ਦੀ ਵੰਡ ਨੂੰ ਲੈ ਕੇ ਜੇਕਰ ਸਥਿਤੀ ਸਾਫ਼ ਹੁੰਦੀ ਹੈ ਤਾਂ 2-3 ਦਿਨਾਂ ਵਿਚ ਗਠਜੋੜ ਸੰਭਵ ਹੈ। ਸ਼ਾਹ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਐੱਨ. ਡੀ. ਏ. ਦੇ ਸਾਰੇ ਸਹਿਯੋਗੀ ਇਕ ਮੰਚ 'ਤੇ ਇਕੱਠੇ ਹੋਣ। 

ਇਹ ਵੀ ਪੜ੍ਹੋ- ਸਾਲ 1951 ਤੋਂ ਲੈ ਕੇ ਹੁਣ ਤੱਕ 71 ਹਜ਼ਾਰ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਜਾਣੋ ਕਿੱਥੇ ਹੁੰਦਾ ਹੈ ਰਾਸ਼ੀ ਦਾ ਇਸਤੇਮਾਲ

ਦੱਸ ਦੇਈਏ ਕਿ ਅਕਾਲੀ-ਭਾਜਪਾ ਦਾ ਗਠਜੋੜ ਕਿਸਾਨ ਅੰਦੋਲਨ ਅਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਕਾਰਨ ਟੁੱਟਿਆ ਸੀ, ਕਿਉਂਕਿ ਕਿਸਾਨ ਪਿੰਡ ਬਾਦਲ ਜਾ ਕੇ ਬੈਠ ਗਏ ਸਨ। ਹੁਣ ਇਹ ਗਠਜੋੜ ਫਿਰ ਤੋਂ ਜੁੜ ਸਕਦਾ ਹੈ। ਸ਼ਾਹ ਮੁਤਾਬਕ ਕੁਝ ਪ੍ਰਪੋਜਲ ਸਾਨੂੰ ਭੇਜੇ ਜਾ ਰਹੇ ਹਨ। ਹਾਲਾਂਕਿ ਅਕਾਲੀ ਦਲ ਵਲੋਂ ਇਸ ਬਾਬਤ ਖੁੱਲ੍ਹ ਕੇ ਗੱਲਬਾਤ ਨਹੀਂ ਕੀਤੀ ਗਈ। ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਸਾਨੂੰ 370 ਪਾਰ ਦਾ ਸੁਫ਼ਨਾ ਪੂਰਾ ਕਰਨਾ ਹੈ ਤਾਂ ਸਾਨੂੰ ਪੰਜਾਬ ਦੇ ਸਹਿਯੋਗ ਦੀ ਲੋੜ ਹੈ। ਦੱਸਣਯੋਗ ਹੈ ਕਿ ਭਾਜਪਾ ਲੋਕ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 'ਅਬ ਕੀ ਬਾਰ 400 ਪਾਰ' ਦਾ ਨਾਅਰਾ ਦਿੰਦੀ ਰਹੀ ਹੈ। 

ਇਹ ਵੀ ਪੜ੍ਹੋ- ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫ਼ਿਕੇਸ਼ਨ ਕੀਤੀ ਜਾਰੀ

ਓਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਨੇ ਇਹ ਬਿਆਨ ਦਿੱਤਾ ਸੀ ਕਿ ਉਹ ਦਿੱਲੀ ਗਏ ਹੀ ਨਹੀਂ ਤਾਂ ਗਠਜੋੜ ਦਾ ਸਵਾਲ ਹੀ ਨਹੀਂ ਪਰ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਕਾਫੀ ਅਹਿਮ ਹੈ। ਦਰਅਸਲ ਸੁਖਬੀਰ ਦਾ ਇਹ ਬਿਆਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨ ਅੰਦੋਲਨ2.0 ਕਾਰਨ ਹੈ, ਕਿਉਂਕਿ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਅਕਾਲੀ ਦਲ ਨੇ ਗਠਜੋੜ ਤੋੜਿਆ ਸੀ। ਹੁਣ ਮੌਜੂਦਾ ਸਿਆਸੀ ਮਾਹੌਲ ਨੂੰ ਵੇਖਿਆ ਜਾਵੇ ਤਾਂ ਅਕਾਲੀ ਤੇ ਭਾਜਪਾ ਨਾਲ ਗਠਜੋੜ ਹੋ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਲਈ ਚੋਣਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਆਉਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News