ਸੁਰੱਖਿਆ ਏਜੰਸੀਆਂ ਜੰਮੂ ਕਸ਼ਮੀਰ ''ਚ ਅੱਤਵਾਦ ਖ਼ਿਲਾਫ਼ ਆਪਣੀ ਲੜਾਈ ਕਰਨ ਤੇਜ਼ : ਅਮਿਤ ਸ਼ਾਹ

Wednesday, Feb 05, 2025 - 05:49 PM (IST)

ਸੁਰੱਖਿਆ ਏਜੰਸੀਆਂ ਜੰਮੂ ਕਸ਼ਮੀਰ ''ਚ ਅੱਤਵਾਦ ਖ਼ਿਲਾਫ਼ ਆਪਣੀ ਲੜਾਈ ਕਰਨ ਤੇਜ਼ : ਅਮਿਤ ਸ਼ਾਹ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 'ਜ਼ੀਰੋ ਘੁਸਪੈਠ' ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ। ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ 'ਤੇ 2 ਦਿਨਾਂ 'ਚ 2 ਉੱਚ-ਪੱਧਰੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਨਿਰੰਤਰ ਅਤੇ ਤਾਲਮੇਲ ਵਾਲੇ ਯਤਨਾਂ ਕਾਰਨ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਅੱਤਵਾਦ ਦਾ ਤੰਤਰ ਕਮਜ਼ੋਰ ਹੋ ਗਿਆ ਹੈ। ਇਕ ਅਧਿਕਾਰਤ ਰਿਲੀਜ਼ ਦੇ ਅਨੁਸਾਰ, ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ 'ਜ਼ੀਰੋ ਘੁਸਪੈਠ' ਦੇ ਉਦੇਸ਼ ਨਾਲ ਅੱਤਵਾਦ ਵਿਰੁੱਧ ਲੜਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ,"ਸਾਡਾ ਉਦੇਸ਼ ਅੱਤਵਾਦੀਆਂ ਨੂੰ ਜੜ੍ਹੋਂ ਉਖਾੜ ਸੁੱਟਣਾ ਹੋਣਾ ਚਾਹੀਦਾ ਹੈ।"

ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਜੰਮੂ ਕਸ਼ਮੀਰ ਤੋਂ ਅੱਤਵਾਦ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ,''ਨਸ਼ੀਲੇ ਪਦਾਰਥਾਂ ਦੇ ਵਪਾਰ ਰਾਹੀਂ ਅੱਤਵਾਦ ਦੇ ਵਿੱਤ ਪੋਸ਼ਣ 'ਤੇ ਤੁਰੰਤ ਤੇ ਸਖ਼ਤੀ ਨਾਲ ਲਗਾਮ ਲਗਾਈ ਜਾਣੀ ਚਾਹੀਦੀ ਹੈ।'' ਗ੍ਰਹਿ ਮੰਤਰੀ ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ 2 ਬੈਠਕਾਂ 'ਚ ਫ਼ੌਜ, ਪੁਲਸ, ਨੀਮ ਫ਼ੌਜੀ ਫ਼ੋਰਸਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜੰਮੂ ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਇਹ ਪਹਿਲੀ ਵਾਰ ਸੀ ਜਦੋਂ ਗ੍ਰਹਿ ਮੰਤਰੀ ਨੇ ਲਗਾਤਾਰ 2 ਦਿਨ ਜੰਮੂ ਕਸ਼ਮੀਰ ਦੀ ਸੁਰੱਖਿਆ ਸਥਿਤੀ 'ਤੇ ਇੰਨੀ ਵਿਸਥਾਰ ਨਾਲ ਚਰਚਾ ਕੀਤੀ। ਰਿਲੀਜ਼ ਅਨੁਸਾਰ ਬੈਠਕਾਂ 'ਚ ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਖੁਫੀਆ ਬਿਊਰੋ ਦੇ ਡਾਇਰੈਕਟਰ ਤਪਨ ਡੇਕਾ, ਪੁਲਸ ਜਨਰਲ ਡਾਇਰੈਕਟਰ (ਡੀਜੀਪੀ) ਨਲਿਨ ਪ੍ਰਭਾਤ, ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਅਤੇ ਹੋਰ ਸਨੀਅਰ ਫ਼ੌਜ, ਪੁਲਸ ਅਤੇ ਨਾਗਰਿਕ ਅਧਿਕਾਰੀ ਸ਼ਾਮਲ ਸਨ। ਇਹ ਬੈਠਕਾਂ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਆਯੋਜਿਤ ਕੀਤੀਆਂ ਗਈਆਂ, ਜਿਸ 'ਚ ਸਾਬਕਾ ਫ਼ੌਜੀ ਮਨਜ਼ੂਰ ਅਹਿਮਦ ਵਾਗੇ ਦੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੀ ਪਤਨੀ ਤੇ ਭਤੀਜੀ ਜ਼ਖ਼ਮੀ ਹੋ ਗਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News