ਅਮਿਤ ਸ਼ਾਹ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਸਿਆਸਤ ਛੱਡ ਦੇਣੀ ਚਾਹੀਦੀ ਹੈ: ਲਾਲੂ ਪ੍ਰਸਾਦ
Thursday, Dec 19, 2024 - 07:34 PM (IST)
ਪਟਨਾ (ਏਜੰਸੀ)- ਰਾਜਦ ਮੁਖੀ ਲਾਲੂ ਪ੍ਰਸਾਦ ਨੇ ਬਾਬਾ ਸਾਹਿਬ ਅੰਬੇਡਕਰ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਟਿੱਪਣੀ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੈਬਨਿਟ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਸਿਆਸਤ ਛੱਡ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਅਮਰੀਕੀ ਰਾਜ ਕੈਲੀਫੋਰਨੀਆ 'ਚ ਲੱਗੀ ਐਮਰਜੈਂਸੀ, ਇਸ ਫਲੂ ਨਾਲ 34 ਲੋਕ ਪਾਏ ਗਏ ਸੰਕਰਮਿਤ
ਬਿਹਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਲਾਲੂ ਇਸ ਹਫ਼ਤੇ ਦੇ ਸ਼ੁਰੂ ਵਿਚ ਰਾਜ ਸਭਾ ਵਿਚ ਸ਼ਾਹ ਦੇ ਭਾਸ਼ਣ ’ਤੇ ਉੱਠੇ ਵਿਵਾਦ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪਾਗਲ ਹੋ ਗਏ ਹਨ। ਉਹ ਸਾਡੇ ਸਤਿਕਾਰਯੋਗ ਬਾਬਾ ਸਾਹਿਬ ਪ੍ਰਤੀ ਨਫ਼ਰਤ ਨਾਲ ਭਰੇ ਹੋਏ ਹਨ। ਮੈਂ ਇਸ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਪੁੱਛੇ ਜਾਣ 'ਤੇ ਕਿ ਕੀ ਉਹ ਵੀ ਸ਼ਾਹ ਦੇ ਅਸਤੀਫੇ ਦੀ ਮੰਗ ਦੇ ਪੱਖ 'ਚ ਹਨ, ਪ੍ਰਸਾਦ ਨੇ ਕਿਹਾ, "ਸ਼ਾਹ ਨੂੰ ਮੰਤਰੀ ਮੰਡਲ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।"
ਇਹ ਵੀ ਪੜ੍ਹੋ: ਭੂਟਾਨ ਨੇ ਭਾਰਤੀ ਸਿੱਖਿਆ ਸ਼ਾਸਤਰੀ ਅਰੁਣ ਕਪੂਰ ਨੂੰ ਦਿੱਤਾ ਸਰਕਾਰੀ ਸਨਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8