ਸਿੱਧੂ ਮੂਸੇਵਾਲਾ ਨੂੰ ਲੈ ਕੇ ਸੰਸਦ ’ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕਹੀ ਇਹ ਗੱਲ

Thursday, Aug 10, 2023 - 03:51 AM (IST)

ਸਿੱਧੂ ਮੂਸੇਵਾਲਾ ਨੂੰ ਲੈ ਕੇ ਸੰਸਦ ’ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ, ਕਹੀ ਇਹ ਗੱਲ

ਨੈਸ਼ਨਲ ਡੈਸਕ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ’ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਜ਼ਿਕਰ ਕੀਤਾ। ਅਮਿਤ ਸ਼ਾਹ ਨੇ ਦੱਸਿਆ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਨੇ ਦੇਸ਼ ’ਚ ਵੱਖ-ਵੱਖ ਵਾਰਦਾਤਾਂ ਕਰਕੇ ਵਿਦੇਸ਼ ਭੱਜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਹੈ। 6 ਸੂਬਿਆਂ ਦੀ ਪੁਲਸ ਤੇ ਐੱਨ. ਆਈ. ਏ. ਨੇ ਹੁਣ ਤਕ 9 ਖ਼ਤਰਨਾਕ ਅੱਤਵਾਦੀਆਂ ਨੂੰ ਦੁਨੀਆ ਭਰ ’ਚੋਂ ਫੜ ਕੇ ਵਾਪਸ ਲਿਆਂਦਾ ਹੈ। ਸ਼ਾਹ ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁਲਜ਼ਮ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਵੀ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ’ਚ ਭੱਜੇ ਮੁਲਜ਼ਮਾਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਮਹਾਮੁਕਾਬਲੇ ’ਚ ਭਾਰਤ ਨੇ ਪਾਕਿਸਤਾਨ ਨੂੰ 4-0 ਨਾਲ ਹਰਾਇਆ, ਟੂਰਨਾਮੈਂਟ ’ਚੋਂ ਕੀਤਾ ਬਾਹਰ

ਤਹੱਵੁਰ ਰਾਣਾ ਦਾ ਕੇਸ ਵੀ ਅੰਤਿਮ ਸੁਣਵਾਈ ਤੱਕ ਪਹੁੰਚਿਆ ਹੈ, ਜੋ ਮੁੰਬਈ ਬੰਬ ਧਮਾਕਿਆਂ ਦਾ ਮੁਲਜ਼ਮ ਹੈ। ਉਸ ਨੂੰ ਵੀ ਭਾਰਤ ਲਿਆਉਣ ਦੀ ਕਾਰਵਾਈ ਚੱਲ ਰਹੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਵਿਦੇਸ਼ ’ਚ ਭਾਰਤੀ ਦੂਤਘਰਾਂ ਲੰਡਨ, ਓਟਾਵਾ, ਸਾਨ ਫ੍ਰਾਂਸਿਸਕੋ ’ਤੇ ਜੋ ਹਮਲੇ ਹੋਏ, ਉਨ੍ਹਾਂ ਤਿੰਨਾਂ ਮਾਮਲਿਆਂ ਨੂੰ ਅਸੀਂ ਐੱਨ. ਆਈ. ਏ. ਨੂੰ ਸੌਂਪ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਅੱਤਵਾਦੀਆਂ ਤੇ ਨਸ਼ਾ ਤਸਕਰਾਂ ਦਾ ਤੋੜਿਆ ਨੈੱਟਵਰਕ, ਹੈਰੋਇਨ ਬਰਾਮਦਗੀ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ

ਸ਼ਾਹ ਨੇ ਕਿਹਾ ਕਿ ਯੂ. ਏ. ਪੀ. ਏ. ਨੂੰ ਸਖ਼ਤ ਕਰਨ ਦਾ ਬਿੱਲ ਲੈ ਕੇ ਆਇਆ ਸੀ, ਇਥੇ ਤੇ ਉਸ ਸਦਨ ਵਿਚ ਦਿੱਗਵਿਜੇ ਸਿੰਘ ਨੇ ਕਿਹਾ ਸੀ ਕਿ ਇਸ ਦੀ ਦੁਰਵਰਤੋਂ ਹੋਵੇਗੀ। ਮੈਂ ਸਦਨ ਤੇ ਵਿਰੋਧੀ ਧਿਰ ਨੂੰ ਵੀ ਦੱਸਣਾ ਚਾਹੁੰਦਾ ਹਾਂ ਕਿ ਯੂ. ਏ. ਪੀ. ਏ. ਦੀ ਵਰਤੋਂ ਅੱਤਵਾਦੀ ਕਰਵਾਈਆਂ ਕਰਨ ਵਾਲੇ ਦੇ ਖਿਲਾਫ਼ ਹੁੰਦਾ ਹੈ, ਸਾਨੂੰ ਕਿਸੇ ਤਰ੍ਹਾਂ ਵੀ ਡਰਨ ਦੀ ਲੋੜ ਨਹੀਂ ਹੈ। ਸ਼ਾਹ ਨੇ ਕਿਹਾ ਕਿ ਮੈਂ ਉਸ ਸਮੇਂ ਵੀ ਕਹਿ ਸਕਦਾ ਸੀ ਕਿ ਤੁਹਾਨੂੰ ਕਿਉਂ ਡਰ ਲੱਗ ਰਿਹਾ ਹੈ ਪਰ ਜਿਨ੍ਹਾਂ ਦਾ ਅੱਤਵਾਦੀ ਕਾਰਵਾਈਆਂ ’ਚ ਹੱਥ ਨਹੀਂ ਹੈ, ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਹੈ। ਅਸੀਂ 54 ਵਿਅਕਤੀਆਂ ਨੂੰ ਯੂ. ਏ. ਪੀ. ਏ. ਤਹਿਤ ਅੱਤਵਾਦੀ ਐਲਾਨਿਆ ਹੈ ਤੇ ਇੰਟਰਨੈਸ਼ਨਲ ਮਾਨਤਾ ਲਿਆਏ ਹਾਂ ਪਰ ਇਕ ’ਤੇ ਵੀ ਵਿਵਾਦ ਪੈਦਾ ਨਹੀਂ ਹੋਇਆ।

ਇਹ ਖ਼ਬਰ ਵੀ ਪੜ੍ਹੋ : ਸਿਖ਼ਰ ’ਤੇ ਪਹੁੰਚਿਆ ਰਜਨੀਕਾਂਤ ਦਾ ਕ੍ਰੇਜ਼, ਦੋ ਸੂਬਿਆਂ ਨੇ ‘ਜੇਲਰ’ ਦੀ ਰਿਲੀਜ਼ ’ਤੇ ਦਫ਼ਤਰਾਂ ’ਚ ਐਲਾਨੀ ਛੁੱਟੀ

ਜ਼ਿਕਰਯੋਗ ਹੈ ਕਿ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਬਿਸ਼ਨੋਈ ਨੂੰ ਬੀਤੇ ਦਿਨੀਂ ਦਿੱਲੀ ਪੁਲਸ ਦੀ ਇਕ ਟੀਮ ਵੱਲੋਂ ਅਜ਼ਰਬੈਜਾਨ ਤੋਂ ਭਾਰਤ ਲਿਆਂਦਾ ਗਿਆ। ਸਚਿਨ ਬਿਸ਼ਨੋਈ ਭਾਰਤ ਵਿਚ ਰਹਿੰਦਿਆਂ ਕਈ ਅਪਰਾਧਿਕ ਘਟਨਾਵਾਂ ’ਚ ਸ਼ਾਮਲ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News