ਅਮਿਤ ਸ਼ਾਹ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਨਾਲ ਗੱਲ ਕਰ ਹੜ੍ਹ ਦੀ ਸਥਿਤੀ ਦਾ ਲਿਆ ਜਾਇਜ਼ਾ
Friday, Aug 23, 2024 - 03:55 AM (IST)
ਜੈਤੋ (ਰਘੁਨੰਦਨ ਪਰਾਸ਼ਰ) — ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਡਾਕਟਰ ਮਾਨਿਕ ਸਾਹਾ ਨਾਲ ਗੱਲ ਕੀਤੀ ਅਤੇ ਸੂਬੇ 'ਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ। ਟਵਿੱਟਰ 'ਤੇ ਇਕ ਪੋਸਟ 'ਚ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਸੰਕਟ ਦੀ ਇਸ ਘੜੀ 'ਚ ਤ੍ਰਿਪੁਰਾ ਦੇ ਭੈਣ-ਭਰਾਵਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਕੇਂਦਰ ਸਰਕਾਰ ਰਾਜ ਵਿੱਚ ਕਿਸ਼ਤੀਆਂ ਅਤੇ ਹੈਲੀਕਾਪਟਰ ਦੇ ਨਾਲ-ਨਾਲ ਐਨਡੀਆਰਐਫ ਦੀਆਂ ਟੀਮਾਂ ਵੀ ਭੇਜ ਰਹੀ ਹੈ, ਜੋ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਕਰਨਗੀਆਂ। ਗ੍ਰਹਿ ਮੰਤਰੀ ਨੇ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।