ਬੱਦਲ ਫਟਣ ਦੀ ਘਟਨਾ : ਅਮਿਤ ਸ਼ਾਹ ਨੇ CM ਸੁੱਖੂ ਨਾਲ ਕੀਤੀ ਗੱਲ, ਮਦਦ ਦਾ ਦਿੱਤਾ ਭਰੋਸਾ
Thursday, Aug 01, 2024 - 11:45 AM (IST)
ਨਵੀਂ ਦਿੱਲੀ (ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਫ਼ੋਨ 'ਤੇ ਗੱਲ ਕਰ ਕੇ ਸੂਬੇ 'ਚ ਬੱਦਲ ਫਟਣ ਨਾਲ ਪੈਦਾ ਸਥਿਤੀ ਦੀ ਜਾਣਕਾਰੀ ਲਈ ਹੈ। ਗ੍ਰਹਿ ਮੰਤਰਾਲਾ ਦੇ ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਸ਼੍ਰੀ ਸੁੱਖੂ ਨਾਲ ਵੀਰਵਾਰ ਨੂੰ ਟੈਲੀਫ਼ੋਨ 'ਤੇ ਗੱਲ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ।
ਅਮਿਤ ਸ਼ਾਹ ਨੇ ਮੁੱਖ ਮੰਤਰੀ ਨੂੰ ਰਾਹਤ ਅਤੇ ਬਚਾਅ ਕੰਮ 'ਚ ਮਦਦ ਲਈ ਰਾਸ਼ਟਰੀ ਆਫ਼ਤ ਰਿਸਪਾਂਸ ਫ਼ੋਰਸ (ਐੱਨ.ਡੀ.ਆਰ.ਐੱਫ.) ਦੀ ਤਾਇਨਾਤੀ ਸਮੇਤ ਕੇਂਦਰ ਸਰਕਾਰ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ 'ਚ ਮੀਂਹ ਅਤੇ ਬੱਦਲ ਫਟਣ ਕਾਰਨ ਜਾਨ-ਮਾਲ ਦੀ ਭਾਰੀ ਤਬਾਹੀ ਹੋਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8