ਦਿੱਲੀ ਮੰਦਰ ''ਚ ਭੰਨ ਤੋੜ ਮਾਮਲਾ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਕੀਤਾ ਤਲਬ

Wednesday, Jul 03, 2019 - 12:46 PM (IST)

ਦਿੱਲੀ ਮੰਦਰ ''ਚ ਭੰਨ ਤੋੜ ਮਾਮਲਾ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਕੀਤਾ ਤਲਬ

ਨਵੀਂ ਦਿੱਲੀ—ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਰਾਣੀ ਦਿੱਲੀ ਦੇ ਚਾਂਦਨੀ ਚੌਕ ਇਲਾਕੇ 'ਚ ਹੋਈ ਭੰਨ-ਤੋੜ ਦੇ ਮਾਮਲੇ 'ਚ ਦਿੱਲੀ ਪੁਲਸ ਕਮਿਸ਼ਨ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਫਟਕਾਰ ਵੀ ਲਗਾਈ ਹੈ।

ਦੱਸ ਦੇਈਏ ਕਿ ਦਿੱਲੀ ਦੇ ਹੌਜ ਕਾਜੀ ਇਲਾਕੇ 'ਚ ਐਤਵਾਰ ਨੂੰ ਪਾਰਕਿੰਗ ਨੂੰ ਲੈ ਕੇ ਵਿਵਾਦ ਹੋ ਗਿਆ ਅਤੇ ਦੋ ਗੁੱਟਾ 'ਚ ਝੜਪਾ ਵੀ ਹੋਈਆਂ। ਇੱਕ ਗੁੱਟ ਦੇ ਖਾਸ ਭਾਈਚਾਰੇ ਦੇ ਲੋਕਾਂ ਨੇ 100 ਸਾਲਾਂ ਪੁਰਾਣੇ ਮੰਦਰ 'ਚ ਭੰਨ-ਤੋੜ ਕੀਤੀ ਸੀ। ਪੁਲਸ ਨੇ ਇਸ ਮਾਮਲੇ 'ਚ ਹੁਣ ਤੱਕ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਘਟਨਾ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੰਭੀਰਤਾ ਨਾਲ ਲਿਆ। ਮਾਹਿਰਾਂ ਮੁਤਾਬਕ ਅਮਿਤ ਸ਼ਾਹ ਇਸ ਮਾਮਲੇ 'ਚ ਦਿੱਲੀ ਪੁਲਸ ਦੀ ਹੁਣ ਤੱਕ ਦੀ ਕਾਰਵਾਈ ਤੋਂ ਅਸੰਤੁਸ਼ਟ ਹਨ। ਉਨ੍ਹਾਂ ਨੇ ਦਿੱਲੀ ਪੁਲਸ ਕਮਿਸ਼ਨਰ ਅਮੁਲ ਪਟਨਾਇਕ ਨੂੰ ਤਲਬ ਕੀਤਾ ਹੈ।


author

Iqbalkaur

Content Editor

Related News