ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
Tuesday, Apr 14, 2026 - 01:09 PM (IST)
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਦੇ ਮੌਕੇ 'ਤੇ ਦੇਸ਼ ਵਾਸੀਆਂ, ਖਾਸ ਕਰਕੇ ਸਿੱਖ ਸੰਗਤ ਅਤੇ ਕਿਸਾਨਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਹਨ। ਗ੍ਰਹਿ ਮੰਤਰੀ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਿਰਜਣਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਜਿਹਾ ਪਵਿੱਤਰ ਅਵਸਰ ਹੈ ਜੋ ਸਾਨੂੰ ਨਿਡਰਤਾ, ਸੱਚਾਈ ਅਤੇ ਨੇਕੀ (ਧਰਮ) ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।

ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਇਹ ਸਾਡੇ ਖੇਤਾਂ ਅਤੇ ਕਿਸਾਨਾਂ ਦੀ ਖੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਨਵੀਂ ਫ਼ਸਲ ਦੀ ਖੁਸ਼ੀ ਅਤੇ ਸਾਡੇ ਅੰਨਦਾਤਾ ਦੀ ਮਿਹਨਤ ਦਾ ਜਸ਼ਨ ਹੈ। ਇਸ ਮੁਬਾਰਕ ਮੌਕੇ 'ਤੇ ਉਨ੍ਹਾਂ ਨੇ ਖਾਲਸਾ ਪੰਥ ਨੂੰ ਲੱਖ-ਲੱਖ ਵਧਾਈ ਦਿੱਤੀ ਅਤੇ ਦੇਸ਼ ਦੇ ਕਿਸਾਨਾਂ ਦੀ ਸਖ਼ਤ ਮਿਹਨਤ ਨੂੰ ਪ੍ਰਣਾਮ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
